ਕਾਕਾ ਅਮਰਿੰਦਰ ਸਿੰਘ ਦਾਤੇਵਾਸ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਐਗਜ਼ੀਕਿਊਟਿਵ ਮੈਂਬਰ ਨਿਯੁਕਤ
ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪਾਰਟੀ
Publish Date: Mon, 05 Oct 2026 05:03 PM (IST)
Updated Date: Mon, 05 Oct 2026 05:05 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪਾਰਟੀ ਦੇ ਸਰਗਰਮ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੂੰ ਭਾਜਪਾ ਕਿਸਾਨ ਮੋਰਚਾ ਪੰਜਾਬ ਦਾ ਐਗਜ਼ੀਕਿਊਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਪਾਰਟੀ ਵੱਲੋਂ ਕਿਸਾਨ ਵਰਗ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਦੀ ਦਿਸ਼ਾ ਵਿੱਚ ਅਹਿਮ ਜ਼ਿੰਮੇਵਾਰੀ ਵਜੋਂ ਦੇਖਿਆ ਜਾ ਰਿਹਾ ਹੈ। ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਇਸ ਤੋਂ ਪਹਿਲਾਂ ਵੀ ਭਾਜਪਾ ਵਿੱਚ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਈ ਹੈ। ਪਾਰਟੀ ਲਈ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਰਗਰਮੀਆਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਕਿਸਾਨ ਮੋਰਚੇ ਦੀ ਪੰਜਾਬ ਪੱਧਰੀ ਟੀਮ ਵਿੱਚ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ’ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ, ਅਮਨਦੀਪ ਸਿੰਘ ਗੁਰੂ, ਭੋਲਾ ਸਿੰਘ ਹਸਨਪੁਰ, ਓਮ ਪ੍ਰਕਾਸ਼, ਸਾਬਕਾ ਨਗਰ ਕੌਂਸਲ ਪ੍ਰਧਾਨ ਬੁਢਲਾਡਾ ਸੁਖਪਾਲ ਸਿੰਘ ਸਮੇਤ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੂੰ ਮੁਬਾਰਕਬਾਦ ਦਿੱਤੀ। ਨਵ-ਨਿਯੁਕਤ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਐਗਜ਼ਿਕਿਊਟਿਵ ਮੈਂਬਰ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।