ਖਾਲਸਾ ਪੰਥ ਦਾ ਜਨਮ ਦਿਹਾੜਾ ਤੇ ਵਿਸਾਖੀ ਮਨਾਈ
ਖਾਲਸਾ ਪੰਥ ਦੇ ਜਨਮ ਦਿਹਾੜੇ
Publish Date: Tue, 14 Apr 2026 07:24 PM (IST)
Updated Date: Wed, 15 Apr 2026 04:13 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਖਾਲਸਾ ਪੰਥ ਦੇ ਜਨਮ ਦਿਹਾੜੇ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ’ਤੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪਵਿੱਤਰ ਬਾਣੀ ਦੇ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਰਾਜਿੰਦਰ ਸਿੰਘ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਟੇਕ ਸਿੰਘ ਅਤੇ ਮੇਹਰ ਸਿੰਘ ਨੇ ਆਪਣੇ ਵਿਚਾਰਾਂ ਰਾਹੀਂ ਅੱਜ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਕਵਿਸ਼ਰੀ ਜੱਥੇ ਲਾਭ ਸਿੰਘ ਖਿਆਲਾ ਵੱਲੋਂ ਆਪਣੀਆਂ ਹਾਜ਼ਰੀਆਂ ਲਗਵਾਈਆਂ ਗਈਆਂ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਹੋਇਆ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਮੈਂਬਰ ਬਲਵੀਰ ਸਿੰਘ ਔਲਖ, ਬਲਜੀਤ ਸਿੰਘ ਸੇਠੀ, ਪਵਨ ਦੀਪ ਸਿੰਘ ਖਾਲਸਾ, ਭਾਈ ਬੀਰਬਲ ਸਿੰਘ, ਤਰਸੇਮ ਚੰਦ ਮਿੱਢਾਆਦਿ ਸ਼ਾਮਲ ਸਨ।,