ਦਿ ਰਾਇਲ ਗਲੋਬਲ ਸਕੂਲ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਕਰਵਾਏ ਗਏ ਤਾਈਕਵਾਂਡੋ ਦੇ ਟ੍ਰਾਇਲ ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ
Publish Date: Wed, 14 Oct 2026 04:09 PM (IST)
Updated Date: Wed, 14 Oct 2026 04:12 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਦਿ ਰਾਇਲ ਗਲੋਬਲ ਸਕੂਲ, ਖਿਆਲਾ ਕਲਾਂ (ਮਾਨਸਾ) ਵਿਖੇ 13 ਅਕਤੂਬਰ 2026 ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਤਾਈਕਵਾਂਡੋ ਦੇ ਟਰਾਇਲ ਕਰਵਾਏ ਗਏ। ਇਨ੍ਹਾਂ ਟਰਾਇਲਾਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਭਾਗ ਲੈਣ ਵਾਲੇ ਸਕੂਲਾਂ ਵਿਚ ਸਵੀਟ ਬਲੌਸਮ ਸਕੂਲ (ਸਰਦੂਲਗੜ੍ਹ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਜਟਾਣਾ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਭਦੜਾ), ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ (ਸਰਦੂਲਗੜ੍ਹ), ਡੀ.ਏ.ਵੀ. ਸਕੂਲ (ਸਰਦੂਲਗੜ੍ਹ), ਜੇਆਰ ਮਿਲੇਨੀਅਮ ਸਕੂਲ (ਮਾਨਸਾ) ਅਤੇ ਦਿ ਰਾਇਲ ਗਲੋਬਲ ਸਕੂਲ (ਮਾਨਸਾ) ਸ਼ਾਮਲ ਸਨ। ਇਸ ਮੌਕੇ ਨੌਜਵਾਨ ਤਾਈਕਵਾਂਡੋ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ, ਹੁਨਰ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਨ ਲਈ ਇਕ ਵਧੀਆ ਮੰਚ ਪ੍ਰਦਾਨ ਕੀਤਾ ਗਿਆ। ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਨਾ ਅਤੇ ਸਮਰਪਣ, ਅਨੁਸ਼ਾਸਨ ਤੇ ਸਖ਼ਤ ਮਿਹਨਤ ਰਾਹੀਂ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਦਿ ਰੌਇਲ ਗਲੋਬਲ ਸਕੂਲ ਦੇ ਪ੍ਰਿੰਸੀਪਲ ਡਾ. ਆਸ਼ੀਸ਼ ਕੁਮਾਰ ਸ਼ਰਮਾ, ਤਾਈਕਵਾਂਡੋ ਟਰਾਇਲਾਂ ਦੇ ਇੰਚਾਰਜ ਰਾਜੂ ਕੁਮਾਰ ਤੇ ਕੋਚ ਸਿਮਰਨਜੀਤ ਸਿੰਘ, ਸੰਦੀਪ ਸਿੰਘ ਤੇ ਜਸਪ੍ਰੀਤ ਸਿੰਘ ਹਾਜ਼ਰ ਸਨ। ਸਕੂਲ ਦੇ ਪ੍ਰਿੰਸੀਪਲ ਡਾ. ਆਸ਼ੀਸ਼ ਕੁਮਾਰ ਸ਼ਰਮਾ ਨੇ ਖਿਡਾਰੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ, ਆਤਮ-ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਸਖ਼ਤ ਮਿਹਨਤ ਜਾਰੀ ਰੱਖਣ ਤੇ ਆਪਣੇ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।