- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਬਲਾਕ ਪੱਧਰੀ ਖੇਡਾਂ ਵਿੱਚ ਲੜਕੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ। ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰਣਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ, ਸਹਿਯੋਗ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਮਿਲ ਰਿਹਾ ਹੈ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਅਤੇ ਪੂਰੀ ਮਿਹਨਤ ਤੇ ਲਗਨ ਨਾਲ ਅੱਗੇ ਵਧਣ। ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਟ ਪੁੱਟ ਅੰਡਰ 14 ਵਿੱਚ ਗੁਣਵੀਤ ਕੌਰ ਚਹਿਲ ਨੇ ਪਹਿਲਾ, ਗੁਨੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਲੰਬੀ ਛਾਲ ਅੰਡਰ-14 ਵਿੱਚ ਪਰਮਜੀਤ ਕੌਰ ਨੇ ਪਹਿਲਾ ਅਤੇ ਕਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। 300 ਮੀਟਰ ਦੌੜ ਵਿਚ ਅੰਡਰ 17 ਸਾਲਾ ਜਤਿੰਦਰ ਕੌਰ ਨੇ ਪਹਿਲਾ ਅਤੇ ਹਰਸ਼ਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, 500 ਮੀਟਰ ਅੰਡਰ-21 ਸਾਲ ਉਮਰ ਵਰਗ ਵਿਚ ਨਵਜੋਤ ਕੌਰ ਨੇ ਪਹਿਲਾ ਅਤੇ ਅਵਨੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਉਮਰ ਵਰਗ 400 ਮੀਟਰ ਦੌੜ ਵਿਚ ਗੁਰਜਿੰਦਰ ਕੌਰ ਅੱਵਲ ਰਹੇ ਜਦਕਿ ਇਸਨੂਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 400 ਮੀਟਰ ਅੰਡਰ-21 ਵਿੱਚ ਰਾਜਵਿੰਦਰ ਕੌਰ ਨੇ ਪਹਿਲਾ ਤੇ ਨਵਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ, 21 ਸਾਲਾ 800 ਮੀਟਰ ਦੌੜ ਵਿਚ ਜਸਪ੍ਰੀਤ ਕੌਰ ਨੇ ਪਹਿਲਾ ਅਤੇ ਸਿਮਰਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ, ਅੰਡਰ 17 ਸਾਲ ਉਮਰ ਵਰਗ 200 ਮੀਟਰ ਵਿਚ ਸਰਬਜੀਤ ਕੌਰ ਪਹਿਲੇ ਸਥਾਨ ‘ਤੇ ਰਹੇ ਅਤੇ ਸਿਮਰਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। 800 ਮੀਟਰ ਵਿਚ ਗੁਰਜੋਤ ਕੌਰ ਨੇ ਪਹਿਲਾ ਤੇ ਜਸ਼ਨਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ 14 ਉਮਰ ਵਰਗ 600 ਮੀਟਰ ਵਿੱਚ ਗੁਰਸ਼ਰਨ ਪ੍ਰੀਤ ਨੇ ਪਹਿਲਾ ਅਤੇ ਆਕਾਸ਼ਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ 17 ਸਾਲ ਉਮਰ ਵਰਗ 1500 ਮੀਟਰ ਦੌੜ ਵਿਚ ਗੁਰਜੋਤ ਕੌਰ ਅੱਵਲ ਰਹੇ ਜਦਕਿ ਨਵਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ 21 ਸਾਲਾ 1500 ਮੀਟਰ ਵਿਚ ਜਸਪ੍ਰੀਤ ਕੌਰ ਨੇ ਪਹਿਲਾ ਤੇ ਹਰਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਜੇਤੂ ਖਿਡਾਰਨਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਲਗਾਤਾਰ ਖੇਡਾਂ ਨਾਲ ਜੁੜ ਕੇ ਨਾਮਣਾ ਖੱਟਣ ਲਈ ਪ੍ਰੇਰਿਆ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਰਮੇਸ਼ ਖਿਆਲਾ, ਇੰਦਰਜੀਤ ਉੱਭਾ, ਕੋਚ ਸ਼ਾਲੂ, ਰੇਣੂ ਰਾਣੀ ਨਰਸਰੀ ਕੋਚ, ਗੁਰਪ੍ਰੀਤ ਸਿੰਘ, ਜਗਦੇਵ ਸਿੰਘ, ਬਲਦੇਵ ਸਿੰਘ, ਕਰਮਜੀਤ ਕੌਰ, ਰਾਜਵੀਰ, ਹਰਪ੍ਰੀਤ ਸਿੰਘ, ਰੇਸ਼ਮ ਸਿੰਘ ਅਤੇ ਹੋਰ ਖੇਡ ਪ੍ਰੇਮੀ ਹਾਜ਼ਰ ਸਨ।