ਕਿਡਜ਼ੀ ਤੇ ਐੱਮਬੀ ਇੰਟਰਨੈਸ਼ਨਲ ਸਕੂਲ ਰੱਲਾ ਵੱਲੋਂ ਵਿਦਿਆਰਥੀਆਂ ਲਈ ਵਿੱਦਿਅਕ ਟੂਰ ਲਗਾਇਆ ਕਿਡਜ਼ੀ ਅਤੇ ਐਮ.ਬੀ. ਇੰਟਰਨੈਸ਼ਨਲ ਸਕੂਲ
Publish Date: Wed, 25 Nov 2026 04:39 PM (IST)
Updated Date: Wed, 25 Nov 2026 04:40 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਕਿਡਜ਼ੀ ਤੇ ਐਮਬੀ ਇੰਟਰਨੈਸ਼ਨਲ ਸਕੂਲ ਰੱਲਾ ਵੱਲੋਂ ਪ੍ਰਿੰਸੀਪਲ ਮੈਡਮ ਸਵਿਤਾ ਕਾਠ ਦੀ ਅਗਵਾਈ ਹੇਠ ਦੂਜੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਕੱਚੀ ਹਵੇਲੀ, ਫ਼ਤਿਹਾਬਾਦ (ਅਗਰੋਹਾ) ਵਿਖੇ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ। ਕੱਚੀ ਹਵੇਲੀ, ਫ਼ਤਿਹਾਬਾਦ-ਰਤੀਆ ਰੋਡ ਵਿਖੇ ਸਥਿਤ ਇਕ ਅਜਿਹਾ ਵਿਰਾਸਤੀ ਸਥਾਨ ਹੈ, ਜੋ ਪੰਜਾਬੀ ਕਲਚਰ ਥੀਮ ਰਾਹੀਂ ਪੁਰਾਤਨ ਸੱਭਿਆਚਾਰ ਤੇ ਪੇਂਡੂ ਜੀਵਨ ਦੀ ਖ਼ੂਬਸੂਰਤ ਤਸਵੀਰ ਪੇਸ਼ ਕਰਦਾ ਹੈ। ਇੱਥੇ ਵਿਦਿਆਰਥੀਆਂ ਨੇ ਪੁਰਾਣੇ ਸਮੇਂ ਦੇ ਮਕਾਨਾਂ ਤੇ ਪੰਜਾਬੀ, ਹਰਿਆਣਵੀ ਤੇ ਰਾਜਸਥਾਨੀ ਪੇਂਡੂ ਜੀਵਨ-ਸ਼ੈਲੀ ਦੀਆਂ ਵੱਖ-ਵੱਖ ਝਲਕੀਆਂ ਦੇਖੀਆਂ ਤੇ ਉਨ੍ਹਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਬੱਚਿਆਂ ਨੇ ਰਵਾਇਤੀ ਖਾਣੇ, ਮਨੋਰੰਜਕ ਗਤੀਵਿਧੀਆਂ ਤੇ ਵੱਖ-ਵੱਖ ਰਾਈਡਜ਼ ਦਾ ਭਰਪੂਰ ਆਨੰਦ ਮਾਣਿਆ। ਇਹ ਟੂਰ ਵਿਦਿਆਰਥੀਆਂ ਯਾਦਗਾਰੀ ਤੇ ਮਨੋਰੰਜਨ ਭਰਪੂਰ ਰਿਹਾ। ਇਸ ਮੌਕੇ ਪ੍ਰਿੰਸੀਪਲ ਮੈਡਮ ਸਵਿਤਾ ਕਾਠ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜ਼ਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਨੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਵਿੱਦਿਅਕ ਟੂਰ ਦੀ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਗਿਆਨ, ਤਜਰਬੇ ਅਤੇ ਸ਼ਖ਼ਸੀਅਤ ਦੇ ਵਿਕਾਸ ਲਈ ਅਜਿਹੇ ਵਿੱਦਿਅਕ ਟੂਰ ਅਤੇ ਗਤੀਵਿਧੀਆਂ ਕਰਵਾਉਂਦੇ ਰਹਿਣ ਦੀ ਵਚਨਬੱਧਤਾ ਪ੍ਰਗਟਾਈ।