ਕਿਸਾਨ ਕਾਂਗਰਸ 'ਚ ਨਵੀਆਂ ਨਿਯੁਕਤੀਆਂ ’ਤੇ ਬਲਜੀਤ ਰਿਸ਼ੀ ਨੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ
ਕਿਸਾਨ ਕਾਂਗਰਸ ਪੰਜਾਬ ਕਿਸਾਨ ਕਾਂਗਰਸ ਪੰਜਾਬ
Publish Date: Tue, 22 Sep 2026 06:21 PM (IST)
Updated Date: Tue, 22 Sep 2026 06:24 PM (IST)
ਜੀਵਨ ਸਿੰਗਲਾ, ਪੰਜਾਬੀ ਜਾਗਰਣ ਭੀਖੀ ਕਿਸਾਨ ਕਾਂਗਰਸ ਪੰਜਾਬ ਵੱਲੋਂ ਸਰਪੰਚ ਜਗਦੀਪ ਸਿੰਘ ਬੁਰਜ ਢਿੱਲਵਾਂ ਨੂੰ ਮੀਤ ਪ੍ਰਧਾਨ, ਸਰਪੰਚ ਗੁਰਜੰਟ ਸਿੰਘ ਅਲੀਸ਼ੇਰ ਕਲਾਂ ਨੂੰ ਜਨਰਲ ਸਕੱਤਰ ਅਤੇ ਪ੍ਰੋਫ਼ੈਸਰ ਹਰਵਿੰਦਰ ਭਾਰਦਵਾਜ ਨੂੰ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ ਨਿਯੁਕਤ ਕੀਤੇ ਜਾਣ ’ਤੇ ਕਿਸਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਰਿਸ਼ੀ ਖੀਵਾ ਨੇ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਕਿਸਾਨ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਨਵੇਂ ਅਹੁਦੇਦਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਅਤੇ ਕਿਸਾਨਾਂ ਦੀ ਬਿਹਤਰੀ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਇਸ ਮੌਕੇ ’ਤੇ ਸੁਖਪਾਲ ਸਿੰਘ ਖਹਿਰਾ ਕੌਮੀ ਪ੍ਰਧਾਨ, ਕਿਰਨਜੀਤ ਸਿੰਘ ਮਿੱਠਾ ਸੂਬਾ ਪ੍ਰਧਾਨ ਅਤੇ ਬਲਕੌਰ ਸਿੰਘ ਸਿੱਧੂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਇਕਬਾਲ ਸਿੰਘ ਫਫੜੇ, ਸਰਪੰਚ ਬਲਵੀਰ ਸਿੰਘ ਅਨੂਪਗੜ੍ਹ, ਸਰਪੰਚ ਅਵਤਾਰ ਸਿੰਘ ਤਾਰੀ, ਸਰਪੰਚ ਰਾਏ ਸਿੰਘ, ਨੱਥਾ ਸਿੰਘ ਭੈਣੀ ਬਾਘਾ, ਹਰਬੰਸ ਸਿੰਘ ਗਾਗੋਵਾਲ, ਰਾਜ ਸ਼ਰਮਾ ਮੱਤੀ ਅਤੇ ਨਿੱਕਾ ਸਿੰਘ ਸਰਪੰਚ ਹੀਰੋ ਕਲਾਂ ਸਮੇਤ ਹੋਰ ਆਗੂਆਂ ਨੇ ਵੀ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ।