ਮਾਨਸਾ ਦੇ ਕਾਂਗਰਸ ਨਵੇਂ ਜ਼ਿਲ੍ਹਾ ਪ੍ਰਧਾਨ ਬਣੇ ਕੁਲਵੰਤ ਰਾਏ ਸਿੰਗਲਾ
ਇਸ ਮੌਕੇ ਕਾਂਗਰਸ ਦੇ ਸੋਸ਼ਲ ਮੀਡੀਆ ਆਗੂ ਪ੍ਰਦੀਪ ਸ਼ਰਮਾ ਨੇ ਕਿਹਾ ਕਿ ਕੁਲਵੰਤ ਰਾਏ ਸਿੰਗਲਾ ਇੱਕ ਸੂਝਵਾਨ ਅਤੇ ਅਨੁਭਵੀ ਆਗੂ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਲਾਭ ਮਿਲੇਗਾ।
Publish Date: Fri, 30 Jan 2026 11:41 AM (IST)
Updated Date: Fri, 30 Jan 2026 11:43 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਜ਼ਿਲ੍ਹੇ ਲਈ ਕਾਂਗਰਸ ਪਾਰਟੀ ਵੱਲੋਂ ਕੁਲਵੰਤ ਰਾਏ ਸਿੰਗਲਾ ਨੂੰ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਬਰੇਟਾ ਦੇ ਰਹਿਣ ਵਾਲੇ ਹਨ ਅਤੇ ਕਾਫ਼ੀ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ।
ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕਾਂਗਰਸ ਹਾਈ ਕਮਾਨ ਵੱਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਉਹ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਦਿਨ-ਰਾਤ ਪਾਰਟੀ ਲਈ ਕੰਮ ਕਰਦੇ ਰਹੇ ਹਨ ਅਤੇ ਭਵਿੱਖ ਵਿੱਚ ਹੋਰ ਵਧੇਰੇ ਤਨਦੇਹੀ ਨਾਲ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਉਨ੍ਹਾਂ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਕਾਂਗਰਸ ਦੇ ਸੋਸ਼ਲ ਮੀਡੀਆ ਆਗੂ ਪ੍ਰਦੀਪ ਸ਼ਰਮਾ ਨੇ ਕਿਹਾ ਕਿ ਕੁਲਵੰਤ ਰਾਏ ਸਿੰਗਲਾ ਇੱਕ ਸੂਝਵਾਨ ਅਤੇ ਅਨੁਭਵੀ ਆਗੂ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਲਾਭ ਮਿਲੇਗਾ।