ਕੁਲਵੰਤ ਸਿੰਘ ਔਜਲਾ ਬਣੇ ਥਾਣਾ ਮੁਖੀ
ਥਾਣਾ ਬਰੇਟਾ ਦੇ ਨਵ ਨਿਯੁਕਤ ਮੁਖੀ ਵਜੋਂ
Publish Date: Sat, 25 Apr 2026 08:24 PM (IST)
Updated Date: Sun, 26 Apr 2026 04:20 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਥਾਣਾ ਬਰੇਟਾ ਦੇ ਨਵ ਨਿਯੁਕਤ ਮੁਖੀ ਵਜੋਂ ਕੁਲਵੰਤ ਸਿੰਘ ਔਜਲਾ ਨੇ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਇਲਾਕੇ ਵਿੱਚ ਗਸ਼ਤ ਤੇਜ਼ ਕਰ ਦਿੱਤੀ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸੀਨੀਅਰ ਪੁਲੀਸ ਕਪਤਾਨ ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਥਾਣਾ ਬਰੇਟਾ ਪੁਲਿਸ ਵੱਲੋਂ ਇਲਾਕੇ ’ਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਤੇ ਬਾਜ਼ ਅੱਖ ਰੱਖੀ ਹੋਈ ਹੈ ਤੇ ਕਿਸੇ ਵੀ ਨਸ਼ਾ ਤਸਕਰ ਨੂੰ ਖੁਸਕਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨਸ਼ਾ ਤਸ਼ਕਰਾਂ ਤੇ ਗੁੰਡਾ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਨਸ਼ਾ ਤਸ਼ਕਰੀ ਜਾਂ ਕੋਈ ਹੋਰ ਦੋ ਨੰਬਰ ਦਾ ਕਾਰੋਬਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਹ ਉਸ ਨੂੰ ਨਹੀਂ ਬਖਸ਼ਣਗੇ ਤੇ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕਰਨਗੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬਰੇਟਾ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ। ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹੈ।