ਕੁਲਵਿੰਦਰ ਕੌਰ ਸਿੱਧੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਰਦੂਲਗੜ੍ਹ ਦੇ ਵਿਕਾਸ ਤੇ ਮੁੱਖ ਮੁੱਦਿਆਂ 'ਤੇ ਹੋਈ ਵਿਸ਼ੇਸ਼ ਚਰਚਾ
ਇਸ ਮੌਕੇ ਕੁਲਵਿੰਦਰ ਕੌਰ ਸਿੱਧੂ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਵਾਲੇ ਪ੍ਰੋਗਰਾਮਾਂ ਨੂੰ ਹਲਕਾ ਸਰਦੂਲਗੜ੍ਹ ਦੇ ਹਰ ਘਰ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਲਈ ਜਨ ਸੰਪਰਕ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।
Publish Date: Tue, 04 Aug 2026 04:44 PM (IST)
Updated Date: Tue, 04 Aug 2026 05:10 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ। ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਭਾਜਪਾ ਦੀ ਨੌਜਵਾਨ ਆਗੂ ਕੁਲਵਿੰਦਰ ਕੌਰ ਸਿੱਧੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਹਲਕਾ ਸਰਦੂਲਗੜ੍ਹ ਨਾਲ ਸਬੰਧਤ ਵੱਖ-ਵੱਖ ਲੋਕ ਭਲਾਈ ਦੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਕੁਲਵਿੰਦਰ ਕੌਰ ਸਿੱਧੂ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਵਾਲੇ ਪ੍ਰੋਗਰਾਮਾਂ ਨੂੰ ਹਲਕਾ ਸਰਦੂਲਗੜ੍ਹ ਦੇ ਹਰ ਘਰ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਲਈ ਜਨ ਸੰਪਰਕ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਅੰਦਰ ਭਾਜਪਾ ਮਜ਼ਬੂਤ ਹੋ ਕੇ ਸਰਕਾਰ ਬਣਾਏਗੀ ਅਤੇ ਲੋਕਾਂ ਦੀਆਂ ਉਮੀਦਾਂ ’ ਤੇ ਖਰਾ ਉਤਰੇਗੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਹਰ ਪੱਧਰ ਤੇ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਿਰੰਤਰ ਯਤਨਸ਼ੀਲ ਹਨ, ਜਿਸ ਲਈ ਉਨ੍ਹਾਂ ਨੂੰ ਪਾਰਟੀ ਵੱਲੋ ਹੌਸਲਾ ਅਫ਼ਜਾਈ ਦੀ ਲੋੜ ਹੈ।