ਚੁਸ਼ਪਿੰਦਰਬੀਰ ਸਿੰਘ ਚਹਿਲ ਦੇ ਚੇਅਰਮੈਨ ਬਣਨ ’ਤੇ ਵੰਡੇ ਲੱਡੂ
ਕਸਬਾ ਝੁਨੀਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ
Publish Date: Fri, 15 May 2026 08:32 PM (IST)
Updated Date: Sat, 16 May 2026 04:13 AM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਕਸਬਾ ਝੁਨੀਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰਵੀਰ ਸਿੰਘ ਚਹਿਲ ਦਾ ਬਣੇ ਜਾਣ ਤੇ ਖੁਸ਼ੀ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਸਰਪੰਚ ਜਗਪਾਲ ਸਿੰਘ ਖਹਿਰਾ ਨੇ ਕਿਹਾ ਕਿ ਨੌਜਵਾਨ ਲੀਡਰ ਨੂੰ ਪਹਿਲੀ ਵਾਰ ਮੌਕਾ ਮਿਲਿਆ ਹੈ। ਜ਼ਿਲ੍ਹੇ ਵਿੱਚ ਮਾਣ ਵਾਲੀ ਗੱਲ ਹੈ। ਉਨ੍ਹਾਂ ਪਾਰਟੀ ਹਾਈ ਕਮਾਂਡ ਅਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਜਿੰਨ੍ਹਾਂ ਦੇ ਯਤਨਾਂ ਸਦਕਾ ਨੌਜਵਾਨ ਚੁਸ਼ਪਿੰਦਰਵੀਰ ਸਿੰਘ ਚਹਿਲ ਨੂੰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦਾ ਚੇਅਰਮੈਨ ਬਣਾਇਆ ਗਿਆ। ਇਸ ਦੇ ਨਾਲ ਹੀ ਵਾਈਸ ਚੇਅਰਮੈਨ ਗੁਰਮੀਤ ਸਿੰਘ ਫੱਤਾ ਮਾਲੋਕਾਂ ਨੂੰ ਵੀ ਮੁਬਾਰਕਬਾਦ ਦਿੱਤੀ। ਰਵਾਇਤੀ ਪਾਰਟੀਆਂ ਨੇ ਹਮੇਸ਼ਾ ਆਪਣੇ ਪਰਿਵਾਰਵਾਦ ਨੂੰ ਹੀ ਮੂਹਰੇ ਰੱਖਿਆ ਹੈ। ਆਮ ਆਦਮੀ ਪਾਰਟੀ ਹੀ ਇੱਕੋ ਇੱਕ ਪਾਰਟੀ ਹੈ, ਜਿਸ ਨੇ ਆਮ ਘਰਾਂ ਦੇ ਧੀਆਂ, ਪੁੱਤਾਂ ਨੂੰ ਮੌਕਾ ਦਿੱਤਾ ਹੈ। ਪੰਜਾਬ ਦਾ ਹਰ ਵਰਗ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਤੋਂ ਖੁਸ਼ ਹੈ, ਜਿਸ ਵੇਲੇ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਹਨ। ਉਸ ਵੇਲੇ ਪੰਜਾਬ ਤਰੱਕੀ ਤੇ ਰਾਹਾਂ ਤੇ ਚੱਲ ਰਿਹਾ ਹੈ। ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ।