ਬੁਢਲਾਡਾ ਵਿਖੇ ਬਲਾਕ ਪੱਧਰੀ ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਮੁੱਖ
Publish Date: Sun, 22 Nov 2026 05:07 PM (IST)
Updated Date: Sun, 22 Nov 2026 05:10 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਬੁਢਲਾਡਾ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਬਲਵੀਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਸਬ-ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਅੱਜ ਬੁਢਲਾਡਾ ਵਿਖੇ ਬਲਾਕ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਇੱਕ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਬੱਚਿਆਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇਣ ਤੇ ਆਪਣੇ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬਲਾਕ ਵਿਚ ਕੁੱਲ 137 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਦੀ ਨਿਗਰਾਨੀ ਲਈ 25 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਇਸ ਮੁਹਿੰਮ ਤਹਿਤ ਲਗਭਗ 20 ਹਜ਼ਾਰ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਡਾ. ਮਿਆਂਕ ਜੋਤ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਸਤਿੰਦਰ ਕੌਰ ਐਸਐਮਓ ਬੁਢਲਾਡਾ, ਡਾ. ਵਿਜੇ ਜੈਨ ਜ਼ਿਲ੍ਹਾ ਮੀਡੀਆ ਅਫ਼ਸਰ, ਡਾ. ਧੀਰਜ ਜੈਨ ਮੈਡੀਕਲ ਅਫ਼ਸਰ ਅਤੇ ਡਾ. ਹਰਬੰਸ ਲਾਲ ਬਲਾਕ ਐਕਸਟੈਂਸ਼ਨ ਐਜੂਕੇਟਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਕਰਮਚਾਰੀ ਤੇ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਬਲਵਿੰਦਰ ਸਿੰਘ ਔਲਖ ਹਾਜ਼ਰ ਸਨ।