ਬਲਾਕ ਮਹਿਲ ਕਲਾਂ ਵਿੱਚ ’ਨਿੱਕੇ ਕਦਮ’ ਪਾਇਲਟ ਪ੍ਰੋਜੈਕਟ ਦੀ ਹੋ ਰਹੀ ਸ਼ੁਰੂਆਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ
Publish Date: Tue, 08 Sep 2026 05:46 PM (IST)
Updated Date: Tue, 08 Sep 2026 05:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮਿਸ਼ਨ ਆਰੰਭ ਤਹਿਤ 0 ਤੋਂ 3 ਸਾਲ ਤੱਕ ਦੇ ਬੱਚਿਆਂ ਦੇ ਸ਼ੁਰੂਆਤੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ’ਨਿੱਕੇ ਕਦਮ’ ਪਾਇਲਟ ਪ੍ਰੋਜੈਕਟ ਬਲਾਕ ਮਹਿਲ ਕਲਾਂ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਦੀ ਅਗਵਾਈ ਹੇਠ 07 ਅਤੇ 08 ਜੁਲਾਈ ਨੂੰ ਬਲਾਕ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਲਈ ਦੋ ਰੋਜ਼ਾ ਸਿਖਲਾਈ ਦਾ ਆਯੋਜਨ ਕੀਤਾ ਗਿਆ। ਮਿਸ਼ਨ ਆਰੰਭ ਟੀਮ ਵੱਲੋਂ ਆਂਗਣਵਾੜੀ ਵਰਕਰਾਂ ਨੂੰ ‘ਨਿੱਕੇ ਕਦਮ’ ਪਾਇਲਟ ਪ੍ਰੋਜੈਕਟ ਸਬੰਧੀ ਵਿਸਥਾਰ ਪੂਰਵਕ ਸਿਖਲਾਈ ਦਿੱਤੀ। ਇਸ ਮੌਕੇ ਉਨ੍ਹਾਂ ਉਦੇਸ਼ਾਂ, ਮਹੱਤਤਾ ਅਤੇ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ 0 ਤੋਂ 3 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੇ ਸ਼ੁਰੂਆਤੀ ਵਿਕਾਸ ਨਾਲ ਜੋੜਨਾ ਤੇ ਘਰ-ਅਧਾਰਿਤ ਸਿੱਖਣ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਖੁਸ਼ਵੀਰ ਕੋਰ ਜੀ ਨੇ ਕਿਹਾ ਕਿ ਬੱਚੇ ਦੇ ਜੀਵਨ ਦੇ ਪਹਿਲੇ ਤਿੰਨ ਸਾਲ ਉਸ ਦੇ ਸਰਵਪੱਖੀ ਵਿਕਾਸ ਦੀ ਮਜ਼ਬੂਤ ਨੀਂਹ ਹੁੰਦੇ ਹਨ। ‘ਨਿੱਕੇ ਕਦਮ’ ਪਾਇਲਟ ਪ੍ਰੋਜੈਕਟ ਮਾਪਿਆਂ ਨੂੰ ਬੱਚਿਆਂ ਦੇ ਸ਼ੁਰੂਆਤੀ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਸਮੂਹ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਯੋਗ ਪਰਿਵਾਰਾਂ ਨੂੰ ਇਸ ਪ੍ਰੋਜੈਕਟ ਨਾਲ ਜੋੜ ਕੇ ਇਸ ਨੂੰ ਸਫ਼ਲ ਬਣਾਇਆ ਜਾਵੇ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ। ਇਸ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਬਲਾਕ ਮਹਿਲ ਕਲਾਂ ਦੀਆਂ ਸਮੂਹ ਆਂਗਣਵਾੜੀ ਵਰਕਰਾਂਨੇ ਭਾਗ ਲਿਆ।