- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਭਵਿੱਖ ਬਚਾਉਣ ਲਈ ਸੁੱਤੀ ਪਈ ਸਰਕਾਰ ਨੂੰ ਚੱਲਦਾ ਕਰਨਾ ਪਵੇਗਾ। ਉਨ੍ਹਾਂ ਨਾਅਰਾ ਦਿੱਤਾ, “ਜਵਾਨੀ ਬਚਾਓ, ‘ਆਪ’ ਭਜਾਓ।” ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ ਅਤੇ ਸਰਕਾਰ ਇਸ ਨੂੰ ਸੁਧਾਰਨ ਲਈ ਠੋਸ ਕਦਮ ਨਹੀਂ ਚੁੱਕ ਰਹੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਬਰਨਾਲਾ-ਸਿਰਸਾ ਕੌਮੀ ਮਾਰਗ ’ਤੇ ਤਿੰਨਕੋਣੀ ਵਿਖੇ ਲੱਗੇ ਧਰਨੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ’ਤੇ ਸਵਾਲ ਚੁੱਕੇ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਭਵਿੱਖ ਬਚਾਉਣ ਲਈ ਸੁੱਤੀ ਪਈ ਸਰਕਾਰ ਨੂੰ ਚੱਲਦਾ ਕਰਨਾ ਪਵੇਗਾ। ਉਨ੍ਹਾਂ ਨਾਅਰਾ ਦਿੱਤਾ, “ਜਵਾਨੀ ਬਚਾਓ, ‘ਆਪ’ ਭਜਾਓ।” ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ ਅਤੇ ਸਰਕਾਰ ਇਸ ਨੂੰ ਸੁਧਾਰਨ ਲਈ ਠੋਸ ਕਦਮ ਨਹੀਂ ਚੁੱਕ ਰਹੀ।
ਸਾਬਕਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਝੋਟੇ ਨੂੰ ਨਸ਼ਿਆਂ ਵਿਰੁੱਧ ਲੜਨ ਵਾਲਾ ਯੋਧਾ ਦੱਸਦਿਆਂ ਕਿਹਾ ਕਿ ਉਸ ਦੀ ਮੌਤ ਨਾਲ ਪਰਿਵਾਰ ਅਤੇ ਪੰਜਾਬ ਦੀ ਜਵਾਨੀ ਨੂੰ ਵੱਡਾ ਘਾਟਾ ਪਿਆ ਹੈ। ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸਰਕਾਰ ’ਤੇ ਨਸ਼ਾ ਮਾਫ਼ੀਆ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਤਲ ਦੀ ਸੀਬੀਆਈ ਜਾਂਚ ਕਰਵਾਉਣ ਅਤੇ ਪੁਲਿਸ ਦੀ ਭੂਮਿਕਾ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ।
ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ, ਬਸਪਾ ਦੇ ਅਵਤਾਰ ਸਿੰਘ ਕਰੀਮਪੁਰੀ, ਭਾਜਪਾ ਦੇ ਮੰਗਤ ਰਾਏ ਬਾਂਸਲ ਅਤੇ ਸੀਪੀਆਈ ਦੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਨੇ ਵੀ ਕਤਲ ਲਈ ਸਰਕਾਰ ਅਤੇ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ।
ਝੋਟੇ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤਰ ਦੀ ਥਾਂ ਨਸ਼ਿਆਂ ਵਿਰੁੱਧ ਲੜਾਈ ਜਾਰੀ ਰੱਖਣਗੇ ਅਤੇ ਨਾ ਝੁਕਣਗੇ, ਨਾ ਵਿਕਣਗੇ। ਸੰਘਰਸ਼ ਕਮੇਟੀ ਦੇ ਆਗੂ ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਸਤੀਫ਼ੇ ਅਤੇ ਡੀਜੀਪੀ ਪੰਜਾਬ ਨੂੰ ਹਟਾਉਣ ਦੀ ਮੰਗ ਪੂਰੀ ਹੋਣ ਤੱਕ ਧਰਨਾ ਜਾਰੀ ਰਹੇਗਾ। ਮੰਗਾਂ ਨਾ ਮੰਨੇ ਜਾਣ ਤੱਕ ਪਰਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਪੰਜਾਬ ਬੰਦ ਰਹੇਗਾ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।
ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਦੇ ਬਿਆਨ ’ਤੇ ਹੋਇਆ ਇਤਰਾਜ਼
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਚੱਲ ਰਹੇ ਧਰਨੇ ਦੌਰਾਨ ਅੱਜ ਉਸ ਵੇਲੇ ਤਕਰਾਰ ਹੋ ਗਿਆ, ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਮੰਚ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਦਾ ਘਰ ਢਾਹੁਣਾ ਕਿਹੜੇ ਦੇਸ਼ ਦਾ ਕਾਨੂੰਨ ਹੈ, ਜਿਸ ਨੂੰ ਸੁਣਕੇ ਧਰਨੇ ’ਚ ਬੈਠੇ ਨੌਜਵਾਨਾਂ ਵੱਲੋਂ ਇਸ ਗੱਲ ’ਤੇ ਇਤਰਾਜ਼ ਕੀਤਾ ਗਿਆ ਅਤੇ ਬਾਅਦ ਵਿੱਚ ਆਗੂਆਂ ਵੱਲੋਂ ਨੌਜਵਾਨਾਂ ਨੂੰ ਸ਼ਾਂਤ ਕੀਤਾ ਗਿਆ।