ਮਾਲਵਾ ਕਾਲਜ ’ਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ
ਮਾਨਯੋਗ ਸਿਵਲ ਜੱਜ ਸਹਿਤ ਸਕੱਤਰ, ਜਿਲ੍ਹਾ
Publish Date: Sat, 14 Feb 2026 06:42 PM (IST)
Updated Date: Sun, 15 Feb 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਿਵਲ ਜੱਜ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ, ਮਿਸ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਮਾਲਵਾ ਕਾਲਜ ਮਾਨਸਾ ਵਿਖੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਲਈ ਇੱਕ ਕਾਨੂੰਨੀ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਮਿਸ. ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਮਹਿਲਾਵਾਂ ਦੇ ਕਾਨੂੰਨੀ ਹੱਕਾਂ ਦੀ ਜਾਣਕਾਰੀ ਵੀ ਦਿੱਤੀ, ਜਿਵੇਂ ਜੇ ਕਿਸੇ ਤਰ੍ਹਾਂ ਕੋਈ ਵੀ ਮਹਿਲਾ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੀ ਹੈ. ਇਸ ਦੇ ਨਾਲ ਹੀ ਵਿਕਟਿਮ ਕੰਪਨਸੇਸ਼ਨ ਸਕੀਮ, ਨੈਸ਼ਨਲ ਲੋਕ ਅਦਾਲਤਾਂ ਅਤੇ ਮੀਡੀਏਸ਼ਨ ਸੈਂਟਰਾਂ ਬਾਰੇ ਵੀ ਜਾਣਕਾਰੀ ਦਿੱਤੀ ਤਾਂ ਕਿ ਕਿਸੇ ਤਰ੍ਹਾਂ ਲੋਕ ਆਪਣੇ ਝਗੜਿਆਂ ਨੂੰ ਆਸਾਨੀ ਨਾਲ ਅਤੇ ਬਿਨਾਂ ਕਿਸੇ ਖਰਚੇ ਤੋਂ ਸੁਲਝਾ ਸਕਦੇ ਹਨ। ਮਿਸ. ਰਾਜਵਿੰਦਰ ਕੌਰ ਨੇ ਤਰਸੇਮ ਸੇਮੀ (ਪ੍ਰੋਜੈਕਟ ਚੇਅਰਮੈਨ, ਆਸਰਾ ਕਲੱਬ, ਮਾਨਸਾ) ਦੀ ਇਸ ਸੈਮੀਨਾਰ ਨੂੰ ਸਫ਼ਲ ਬਣਾਉਣ ਲਈ ਸ਼ਲਾਘਾ ਕੀਤੀ। ਮਿਸ. ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਆਪਣੇ ਅਨੁਭਵ ਸਾਂਝੇ ਕੀਤੇ। ਉਨ੍ਹਾਂ ਅਪੀਲ ਕੀਤੀ ਕਿ ਜੇ ਕਿਸੇ ਵੀ ਵਿਦਿਆਰਥੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਸਲਾਹ ਦੀ ਲੋੜ ਹੋਵੇ ਤਾਂ ਉਹ ਏਡੀਆਰ ਸੈਂਟਰ ਵਿਖੇ ਆ ਕੇ ਸਹਾਇਤਾ ਜਾਂ ਸਲਾਹ ਲੈ ਸਕਦਾ ਹੈ। ਇਸ ਮੌਕੇ ਮਿਸ. ਰਾਜਵਿੰਦਰ ਕੌਰ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ, ਮੈਨੇਜ਼ਿੰਗ ਡਾਈਰੈਕਟਰ, ਮਾਲਵਾ ਕਾਲਜ ਤੇ ਸਮੂਹ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ।