- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਹਿੰਦੇ ਹਨ ਕਿ ਜਦੋਂ ਕਿਸਮਤ ਰੁੱਸ ਜਾਵੇ ਤਾਂ

ਚਤਰ ਸਿੰਘ, ਪੰਜਾਬੀ ਜਾਗਰਣ
ਬੁਢਲਾਡਾ
ਮੀਂਹ ਦੌਰਾਨ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਮੱਝ ਦੀ ਮੌਤ ਹੋ ਜਾਣ ਦੀ ਖਬਰ ਹੈ। ਅਜਿਹੀ ਹੀ ਇਕ ਬੇਹੱਦ ਦਰਦਨਾਕ ਘਟਨਾ ਬੁਢਲਾਡਾ ਹਲਕੇ ਦੇ ਪਿੰਡ ਫੁੱਲੂਵਾਲਾ ਡੋਗਰਾ ਵਿਖੇ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਫੁੱਲੂਵਾਲਾ ਡੋਗਰਾ ਦੀ ਰਹਿਣ ਵਾਲੀ ਪਰਮਾ ਰਾਣੀ ਉਰਫ਼ ਪਰਮਜੀਤ ਕੌਰ ਇਕ ਅਤਿ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ ਉਸ ਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਤੀ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਪਰਿਵਾਰ ਦੀ ਰੋਜ਼ੀ-ਰੋਟੀ ਚਲਾਉਣ ਦੀ ਜ਼ਿੰਮੇਵਾਰੀ ਉਸ ਦੇ ਮੋਢਿਆਂ 'ਤੇ ਆ ਪਈ ਸੀ। ਪਰਿਵਾਰ ਕੋਲ ਇਕ ਮੱਝ ਹੀ ਅਜਿਹਾ ਸਹਾਰਾ ਸੀ, ਜਿਸ ਦਾ ਦੁੱਧ ਵੇਚ ਕੇ ਉਹ ਆਪਣੇ ਘਰ ਦਾ ਗੁਜ਼ਾਰਾ ਕਰਦੀ ਸੀ। ਜਾਣਕਾਰੀ ਅਨੁਸਾਰ ਮੀਂਹ ਦੌਰਾਨ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਸ ਦੀ ਮੱਝ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਤੇ ਪਸ਼ੂ ਪਾਲਣ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਗਰੀਬ ਵਿਧਵਾ ਪਰਿਵਾਰ ਦੀ ਆਰਥਿਕ ਹਾਲਤ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਮੌਕੇ ਦਾ ਜਾਇਜ਼ਾ ਲਿਆ ਜਾਵੇ ਅਤੇ ਨਿਯਮਾਂ ਅਨੁਸਾਰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ।