ਮਹਿਲਾ ਦਿਵਸ ਨੂੰ ਸਮਰਪਿਤ ਕਾਲਜ ’ਚ ਕਰਵਾਏ ਗੀਤ ਮੁਕਾਬਲੇ
ਉੱਤਰੀ ਭਾਰਤ ਦੀ ਸਿਰਮੌਰ ਅਤੇ ਆਟੋਨੌਮਸ ਸੰਸਥਾ
Publish Date: Fri, 13 Feb 2026 06:59 PM (IST)
Updated Date: Sat, 14 Feb 2026 04:12 AM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਸੰਸਥਾ ਗੁਰੂ ਨਾਨਕ ਕਾਲਜ, ਬੁਢਲਾਡਾ ਦੇ ਸੰਗੀਤ ਵਿਭਾਗ ਵੱਲੋਂ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਾਹਿਤਕ ਗੀਤਾਂ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਨਾਰੀ ਸਸ਼ਕਤੀਕਰਨ, ਆਤਮ-ਵਿਸ਼ਵਾਸ ਤੇ ਵਿਅਕਤੀਗਤ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਸੀ। ਵਿਭਾਗ ਦੇ ਮੁਖੀ ਡਾ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ 15 ਵਿਦਿਆਰਥਣਾਂ ਨੇ ਹਿੱਸਾ ਲਿਆ। ਇਨ੍ਹਾਂ ਗੀਤਾਂ ਦੇ ਮੁਕਾਬਲਿਆਂ ’ਚ ਬੀਏ ਭਾਗ-2 ਦੀ ਵਿਦਿਆਰਥਣ ਹਰਮਨ ਕੌਰ ਨੇ ਪਹਿਲਾ ਸਥਾਨ, ਬੀ. ਏ. ਭਾਗ ਤੀਜਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਦੂਸਰਾ ਸਥਾਨ ਤੇ ਬੀ. ਵਾਕ. ਪਰਫੌਰਮਿੰਗ ਆਰਟ ਹਿੱਸਾ ਪਹਿਲਾ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਵਾਈਸ ਪ੍ਰਿੰਸੀਪਲ ਡਾ. ਰੇਖਾ ਕਾਲੜਾ ਨੇ ਕਿਹਾ ਕਿ ਰਾਸ਼ਟਰੀ ਮਹਿਲਾ ਦਿਵਸ ਮੌਕੇ ਹੋਏ ਇਨ੍ਹਾਂ ਮੁਕਾਬਲਿਆਂ ’ਚ ਸਾਰੇ ਵਿਦਿਆਰਥੀਆਂ ਨੇ ਨਾਰੀ ਕੇਂਦਰਿਤ ਸਾਹਿਤਕ ਗੀਤ। ਇਸ ਸਮੇਂ ਸਾਹਿਤਕ ਰਚਨਾਵਾਂ ਦੇ ਗਾਇਨ ਦੀ ਸਮਾਜ ਨੂੰ ਵੱਡੀ ਲੋੜ ਹੈ, ਜਿਸ ਵਿੱਚ ਔਰਤ ਦੀ ਸਾਕਾਰਾਤਮਕ ਗੱਲ ਹੋਵੇ। ਸਮਾਗਮ ’ਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਨਦੀਪ ਕੌਰ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਰੁਪਿੰਦਰਜੀਤ ਕੌਰ ਆਦਿ ਅਧਿਆਪਕ ਸਾਹਿਬਾਨ ਹਾਜ਼ਰ ਰਹੇ। ਮੰਚ ਸੰਚਾਲਨ ਪ੍ਰੋ. ਮਨਿੰਦਰ ਸਿੰਘ ਨੇ ਕੀਤਾ।