ਗੁਰੂ ਨਾਨਕ ਕਾਲਜ ’ਚ ਰਾਸ਼ਟਰੀ ਮਹਿਲਾ ਦਿਵਸ ਨੂੰ ਸਮੱਰਪਿਤ ਸਾਹਿਤਕ ਗੀਤ ਮੁਕਾਬਲਿਆਂ ਦਾ ਆਯੋਜਨ
ਸੰਸਥਾ ਗੁਰੂ ਨਾਨਕ ਕਾਲਜ, ਬੁਢਲਾਡਾ ਦੇ
Publish Date: Sat, 14 Feb 2026 09:15 PM (IST)
Updated Date: Sun, 15 Feb 2026 04:15 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਸੰਸਥਾ ਗੁਰੂ ਨਾਨਕ ਕਾਲਜ, ਬੁਢਲਾਡਾ ਦੇ ਸੰਗੀਤ ਵਿਭਾਗ ਵੱਲੋਂ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਾਹਿਤਕ ਗੀਤਾਂ ਦੇ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿੱਚ ਨਾਰੀ ਸਸ਼ਕਤੀਕਰਨ, ਆਤਮ ਵਿਸ਼ਵਾਸ ਅਤੇ ਵਿਅਕਤੀਗਤ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਸੀ। ਵਿਭਾਗ ਦੇ ਮੁਖੀ ਡਾ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਕਾਬਲੇ ਵਿੱਚ 15 ਵਿਦਿਆਰਥਣਾਂ ਨੇ ਭਾਗ ਲਿਆ। ਇੰਨ੍ਹਾਂ ਗੀਤਾਂ ਦੇ ਮੁਕਾਬਲਿਆਂ ਵਿੱਚ ਬੀਏ ਭਾਗ ਦੂਸਰਾ ਦੀ ਵਿਦਿਆਰਥਣ ਹਰਮਨ ਕੌਰ ਨੇ ਪਹਿਲਾ ਸਥਾਨ, ਬੀਏ ਭਾਗ ਤੀਜਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਦੂਸਰਾ ਸਥਾਨ ਅਤੇ ਬੀ. ਵਾਕ. ਪਰਫ਼ਾਰਮਿੰਗ ਆਰਟ ਭਾਗ ਪਹਿਲਾ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਵਾਈਸ ਪ੍ਰਿੰਸੀਪਲ ਡਾ. ਰੇਖਾ ਕਾਲੜਾ ਨੇ ਕਿਹਾ ਕਿ ਰਾਸ਼ਟਰੀ ਮਹਿਲਾ ਦਿਵਸ ਮੌਕੇ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਸਾਰੇ ਵਿਦਿਆਰਥੀਆਂ ਨੇ ਨਾਰੀ ਕੇਂਦਰਿਤ ਸਾਹਿਤਕ ਗੀਤ ਗਾਏ। ਇਸ ਸਮੇਂ ਸਾਹਿਤਕ ਰਚਨਾਵਾਂ ਦੇ ਗਾਇਨ ਦੀ ਸਮਾਜ ਨੂੰ ਵੱਡੀ ਲੋੜ ਹੈ, ਜਿਸ ਵਿੱਚ ਔਰਤ ਦੀ ਸਾਕਾਰਾਤਮਕ ਗੱਲ ਹੋਵੇ। ਇਸ ਪ੍ਰੋਗਰਾਮ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਨਦੀਪ ਕੌਰ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਰੁਪਿੰਦਰਜੀਤ ਕੌਰ ਆਦਿ ਅਧਿਆਪਕ ਸਾਹਿਬਾਨ ਹਾਜ਼ਰ ਰਹੇ। ਮੰਚ ਸੰਚਾਲਨ ਪ੍ਰੋ. ਮਨਿੰਦਰ ਸਿੰਘ ਨੇ ਕੀਤਾ।