ਪੱਤਰ ਪ੍ਰਰੇਰਕ, ਮਾਨਸਾ : ਸਰਦੀ ਦਾ ਮੌਸਮ ਸ਼ੁਰੂ ਹੋਣ 'ਤੇ ਸਰਕਾਰੀ ਹਸਪਤਾਲਾਂ ਦੇ ਖੁੱਲ੍ਹਣ ਦਾ ਸਮਾਂ ਤਬਦੀਲ ਹੋ ਗਿਆ ਹੈ। 16 ਅਕਤੂਬਰ ਤੋਂ ਸਾਰੇ ਸਿਹਤ ਕੇਂਦਰ ਸਵੇਰੇ 9 ਵਜੇ ਖੁੱਲ੍ਹਣੇ ਸ਼ੁਰੂ ਹੋ ਗਏ ਹਨ ਜਦਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਦੀ ਤਰ੍ਹਾਂ 24 ਘੰਟੇ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਹੁਕਮਾਂ ਅਨੁਸਾਰ ਸਰਦੀ ਦਾ ਮੌਸਮ ਸ਼ੁਰੂ ਹੋਣ 'ਤੇ ਸਰਕਾਰੀ ਸਿਹਤ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ 16 ਅਕਤੂਬਰ 2019 ਤੋਂ 15 ਅਪ੍ਰਰੈਲ 2020 ਤਕ ਸਵੇਰੇ 9 ਵਜੇ ਤੇ ਬੰਦ ਹੋਣ ਦਾ ਸਮਾਂ ਬਾਦ ਦੁਪਹਿਰ 3 ਵਜੇ ਦਾ ਹੋਵੇਗਾ। ਸਿਵਲ ਸਰਜਨ ਡਾ. ਠੁਕਰਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਤੇ ਹਸਪਤਾਲਾਂ/ਸਿਹਤ ਕੇਂਦਰਾਂ 'ਚ ਆਉਣ ਵਾਲੇ ਮਰੀਜ਼ਾਂ ਨੂੰ ਹੁਣ ਉਕਤ ਅਨੁਸਾਰ ਬਦਲੇ ਸਮੇਂ ਮੁਤਾਬਕ ਹੀ ਪਹੁੰਚਣ ਦੀ ਸਲਾਹ ਦਿੱਤੀ।