ਸੁਰਿੰਦਰ ਲਾਲੀ, ਮਾਨਸਾ

ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਈ ਰੱਖਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੋਮਵਾਰ ਨੂੰ ਸਿਵਲ ਹਪਤਸਾਲ ਮਾਨਸਾ ਵਿਖੇ ਇਕ ਜਾਗਰੂਕਤਾ ਅਭਿਆਨ ਹਸਪਤਾਲ ਵਿਖੇ ਪਹੁੰਚੇ ਮਰੀਜ਼ਾਂ ਲਈ ਚਲਾਇਆ ਗਿਆ। ਇਸ ਦੌਰਾਨ ਸਿਵਲ ਹਪਤਸਾਲ ਦੇ ਐੱਸਐੱਮਓ ਡਾ ਹਰਚੰਦ ਸਿੰਘ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸੁਝਆ ਦਿੱਤੇ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ ਡਾ. ਸੰਜੀਵ ਓਬਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਗੁਪਤਾ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵੱਲੋਂ ਲੋਕਾਂ ਦੇ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਐੱਸਐੱਮਓ ਡਾ ਹਰਚੰਦ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਬਿਮਾਰੀ ਤੋਂ ਬਚੇ ਰਹਿਣ ਲਈ ਸਰਕਾਰ, ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਜਾਰੀ ਕੀਤੀਆਂ ਜਾਂਦੀਆਂ ਸਾਵਧਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਾ ਕੇ ਰੱਖਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਆਪਣੇ ਹੱਥਾਂ ਨੂੰ ਬਾਰ-ਬਾਰ ਸਾਬਣ ਨਾਲ ਸਾਫ਼ ਕਰਨਾ, ਫਲ-ਸਬਜ਼ੀਆਂ ਨੂੰ ਚੰਗੀ ਤਰ੍ਹਾਂ ਧੋ ਕੇ ਉਸ ਤੋਂ ਬਾਅਦ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਬਹੁਤ ਆਸਾਨੀ ਨਾਲ ਫੈਲਦੀ ਹੈ ਇਸ ਲਈ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਕਰਕੇ ਅਸੀਂ ਖੁਦ ਨੂੰ, ਆਪਣੇ ਪਰਿਵਾਰ ਅਤੇ ਸਮਾਜ ਨੂੰ ਇਸ ਬਿਮਾਰੀ ਤੋਂ ਬਚਾ ਕੇ ਰੱਖ ਸਕਦੇ ਹਾਂ। ਇਸ ਮਿਸ਼ਨ ਤਹਿਤ ਮਾਨਸਾ ਸਿਹਤ ਵਿਭਾਗ ਵੱਲੋਂ ਚੱਲ ਰਹੇ ਪ੍ਰਬੰਧਾਂ ਦੀ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪ੍ਰਸ਼ੰਸ਼ਾ ਕਰਦਿਆਂ ਵਧਾਈ ਦਿੱਤੀ ਸੀ। ਇਸ ਮੌਕੇ ਮਾਸ ਮੀਡੀਆ ਅਫਸਰ ਸੁਖਮੰਦਰ ਸਿੰਘ, ਚੀਫ ਫਾਰਮਾਸਿਸਟ ਕ੍ਰਿਸ਼ਨ ਕਮੁਾਰ, ਸ਼ੀਸ਼ਨ ਕੁਮਾਰ, ਨਰਸਿੰਗ ਸਿਸਟਰ ਜਸਪਾਲ ਕੌਰ, ਇੰਦਰਜੀਤ ਕੌਰ, ਨਿਰਮਲਾ ਦੇਵੀ, ਮਨਪ੍ਰਰੀਤ ਕੌਰ, ਨੀਤੂ ਰਾਣੀ, ਗੁਰਵਿੰਦਰ ਡੁਮੇਲੀ ਆਦਿ ਹਾਜ਼ਰ ਸਨ।