ਕੁਲਵਿੰਦਰ ਸਿੰਘ ਚਹਿਲ, ਬੁਢਲਾਡਾ

ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ 30 ਕਿਸਾਨ ਜਥੇਬੰਦੀਆਂ ਦਾ ਆਰੰਭੇ ਸੰਘਰਸ਼ ਮਹੀਨੇ ਦੇ ਕਰੀਬ ਹੋ ਗਿਆ ਹੈ। ਸੋਮਵਾਰ ਨੂੰ ਬੁਢਲਾਡਾ ਰਿਲਾਇੰਸ ਪੈਟਰੋਲ ਪੰਪ ਦੇ ਿਘਰਾਓ ਸਮੇਂ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ਪ੍ਰਧਾਨ ਸਤਪਾਲ ਸਿੰਘ ਬਰੇ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਅਮਰੀਕ ਸਿੰਘ ਮੰਦਰਾਂ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਪਰਸ਼ੋਤਮ ਸਿੰਘ ਗਿੱਲ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਜਸਕਰਨ ਸਿੰਘ ਸ਼ੇਰਖਾਂ ਵਾਲਾ , ਦਰਸ਼ਨ ਸਿੰਘ ਗੁਰਨੇ , ਜਸਵੰਤ ਸਿੰਘ ਬੀਰੋਕੇ , ਨਛੱਤਰ ਸਿੰਘ ਅਹਿਮਦਪੁਰ , ਚਿੜੀਆ ਸਿੰਘ ਗੁਰਨੇ , ਦਰਸ਼ਨ ਸਿੰਘ ਗੰਢੂ ਖੁਰਦ , ਸੁਖਦੇਵ ਸਿੰਘ ਗੰਢੂ ਕਲਾਂ ਆਦਿ ਨੇ ਕੇਂਦਰ ਸਰਕਾਰ ਖਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਸਰਕਾਰ ਵੱਲੋਂ ਪੰਜਾਬ ਨੂੰ ਆਉਂਦੀਆਂ ਮਾਲ ਗੱਡੀਆਂ ਰੋਕਣ ਦੇ ਫੈਸਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ।