ਮਾਲਵਾ ਕਾਲਜ ’ਚ ਲੋਹੜੀ ਤਿਉਹਾਰ ਦਾ ਦੱਸਿਆ ਮਹੱਤਵ
ਸਰਦੂਲਗੜ੍ਹ ਏਰੀਏ ਦੀ ਸਿਰਮੌਰ ਵਿੱਦਿਅਕ ਸੰਸਥਾ
Publish Date: Tue, 13 Jan 2026 07:35 PM (IST)
Updated Date: Wed, 14 Jan 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਦੂਲਗੜ੍ਹ : ਵਿੱਦਿਅਕ ਸੰਸਥਾ ਮਾਲਵਾ ਗਰੁੱਪ ਆਫ਼ ਕਾਲਜ਼ਿਜ ਸਰਦੂਲੇਵਾਲਾ ਦੇ ਵਿਹੜੇ ਵਿਖੇ ਸੰਸਥਾ ਦੀਆਂ ਵਿਦਿਆਰਥਣਾਂ ਤੇ ਸਟਾਫ਼ ਮੈਬਰਾਂ ਨੇ ਸਮੂਹਿਕ ਰੂਪ ’ਚ ਲੋਹੜੀ ਮਨਾਈ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਾਜ ਸੋਢੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜਿੱਥੇ ਲੋਹੜੀ ਤੇ ਮਾਘੀ ਦੀ ਵਧਾਈ ਦਿੱਤੀ, ਉੱਥੇ ਹੀ ਉਨ੍ਹਾਂ ਵਿਦਿਆਰਥਣਾਂ ਨੂੰ ਪੰਜਾਬ ਦੇ ਇਤਿਹਾਸ ’ਚ ਇਨ੍ਹਾਂ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਵਾਤਾਵਰਨ ਸੰਭਾਲ, ਸਵੱਛ ਭਾਰਤ ਅਭਿਆਨ ਦਾ ਹਿੱਸਾ ਬਣਨ ਲਈ ਪ੍ਰੇਰਿਆ। ਜੇਕਰ ਸਾਡਾ ਆਲਾ-ਦੁਆਲਾ ਤੇ ਵਾਤਾਵਰਨ ਸਾਫ਼ ਹੋਵੇਗਾ ਫ਼ਿਰ ਹੀ ਇਕ ਤੰਦਰੁਸਤ ਜੀਵਨ ਦਾ ਆਨੰਦ ਮਾਣ ਸਕਦੇ ਹਾਂ। ਇਹ ਤਿਉਹਾਰ ਸਾਡੇ ਆਪਸੀ ਭਾਈਚਾਰੇ ਦੇ ਪ੍ਰਤੀਕ ਵਜੋਂ ਵੀ ਮਨਾਏ ਜਾਣੇ ਚਾਹੀਦੇ ਹਨ, ਤਾਂ ਜੋ ਅਸੀਂ ਆਪਣੇ ਆਲੇ-ਦੁਆਲੇ ਇੱਕ ਚੰਗੇ ਸਮਾਜ ਦੀ ਸਿਰਜਣਾ ਕਰਨ ਵਿੱਚ ਯੋਗਦਾਨ ਪਾ ਸਕੀਏ। ਹੁਣ ਸਮਾਂ ਆ ਗਿਆ ਹੈ ਕਿ ਜੇਕਰ ਅਸੀਂ ਸਾਰਿਆਂ ਨੇ ਆਪਣਾ ਬਣਦਾ ਯੋਗਦਾਨ ਨਾ ਪਾਇਆ ਤਾਂ ਜਲਦ ਹੀ ਸਾਨੂੰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈ ਸਕਦੇ ਹਨ। ਇਸ ਮੌਕੇ ਪ੍ਰੋ. ਬਲਜੀਤ ਪਾਲ ਸਿੰਘ, ਅਰਵਿੰਦਰ ਸਿੰਗਲਾ, ਗੁਰਦੀਪ ਸਿੰਘ, ਜਸਪਾਲ ਕੌਰ, ਰਕਸ਼ਾ ਰਾਣੀ, ਹਰਪ੍ਰੀਤ ਕੌਰ, ਅਮਨਦੀਪ ਕੌਰ, ਰਵਨੀਤ ਕੌਰ, ਅਮਨਦੀਪ ਕੌਰ, ਮਨਜੀਤ ਕੌਰ, ਬਲਜੀਤ ਕੌਰ ਤੇ ਮਹਿੰਦਰ ਕੌਰ ਆਦਿ ਹਾਜ਼ਰ ਸਨ।