ਜੀਆਈਐੱਮਟੀ ਕਾਲਜ ’ਚ ਉਤਸ਼ਾਹ ਨਾਲ ਮਨਾਈ ਲੋਹੜੀ
ਸਥਾਨਕ ਜੀਆਈਐਮਟੀ ਕਾਲਜ ਚ
Publish Date: Wed, 14 Jan 2026 06:27 PM (IST)
Updated Date: Thu, 15 Jan 2026 04:07 AM (IST)

ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ, ਸਥਾਨਕ ਜੀਆਈਐਮਟੀ ਕਾਲਜ ‘ਚ ਲੋਹੜੀ ਦਾ ਤਿਉਹਾਰ ਧੂਮ-ਧਾਮ, ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ । ਇਸ ਮੌਕੇ ਜੀਆਈਐਮਟੀ ਕਾਲਜ ਦੇ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਲੋਹੜੀ ਦੀਆਂ ਰਸਮਾਂ ਨਿਭਾਈਆਂ। ਕਾਲਜ ਵਿਹੜੇ ਵਿੱਚ ਅੱਗ ਜਲਾਈ ਗਈ ਅਤੇ ਤਿਲ, ਰਿਉੜੀ, ਮੂੰਗਫ਼ਲੀ ਆਦਿ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਦੇ ਨਾਲ ਭਾਸ਼ਣਬਾਜ਼ੀ ਦੇ ਮੁਕਾਬਲੇ ਵੀ ਕਰਵਾਏ ਗਏ, ਜਿੱਥੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਪੂਰੇ ਆਤਮਵਿਸ਼ਵਾਸ ਨਾਲ ਰੱਖੇ। ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਹੜੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਤਿਉਹਾਰ ਆਪਸੀ ਭਾਈਚਾਰੇ, ਸਾਂਝ ਅਤੇ ਇਕਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਸੰਵਾਰਨ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਰੇਖਾ ਵੱਲੋਂ ਵੀ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਕਾਲਜ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਸਕਿਲ-ਬੇਸਡ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਰਸ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਸੈਲਫ-ਇੰਪਲਾਇਮੈਂਟ ਲਈ ਤਿਆਰ ਕਰਨਗੇ। ਸਮਾਗਮ ਦੌਰਾਨ ਪੂਰਾ ਕਾਲਜ ਪ੍ਰੰਗਣ ਖੁਸ਼ੀਆਂ, ਰੌਣਕਾਂ ਅਤੇ ਉਤਸ਼ਾਹ ਨਾਲ ਗੂੰਜ ਉਠਿਆ। ਇਸ ਅਵਸਰ ’ਤੇ ਵਿਦਿਆਰਥੀਆਂ ਦੇ ਨਾਲ ਨਾਲ ਕਾਲਜ ਦਾ ਸਮੂਹ ਸਟਾਫ਼ ਵੀ ਮੌਜੂਦ ਰਿਹਾ ਅਤੇ ਸਭ ਨੇ ਮਿਲ ਕੇ ਲੋਹੜੀ ਦੇ ਤਿਉਹਾਰ ਦੀ ਖੁਸ਼ੀ ਮਨਾਈ।