ਮਾਈ ਭਾਗੋ ਕਾਲਜ ਰੱਲਾ ’ਚ ਸਮੈਸਟਰ-3 ਦਾ ਨਤੀਜਾ ਸ਼ਾਨਦਾਰ
ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ, ਰੱਲਾ ਸੰਸਥਾ
Publish Date: Mon, 13 Apr 2026 07:18 PM (IST)
Updated Date: Tue, 14 Apr 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ, ਰੱਲਾ ਸੰਸਥਾ ਦਾ ਨਾਮ ਅਕਾਦਮਿਕ ਅਤੇ ਕਲਾਤਮਿਕ ਖੇਤਰ ’ਚ ਇਲਾਕੇ ਦੀ ਨਾਮਵਰ ਸੰਸਥਾ ਵਜੋਂ ਜਾਣਿਆ ਜਾਂਦਾ ਹੈ। ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਅਤੇ ਸਹਿ ਸਰਗਰਮੀਆਂ ਵਿੱਚ ਹਮੇਸ਼ਾ ਵੱਡੀਆਂ ਮੱਲਾਂ ਮਾਰੀਆਂ ਹਨ। ਇਸੇ ਲੜੀ ਵਿੱਚ ਬੀਤੇ ਦਿਨੀਂ ਪੰਜਾਬੀ ’ਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਐੱਡ ਸਮੈਸਟਰ ਤੀਜਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸਨਾਂ ਹਾਸਲ ਕੀਤੀਆਂ ਹਨ। ਇਸ ਮੌਕੇ ਤੇ ਐਜੂਕੇਸ਼ਨ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਸ਼ਰਨਜੀਤ ਸਿੰਘ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਵਿਦਿਆਰਥਣਾਂ ਹਸਤ ਕੰਵਲ ਕੌਰ ਪੁੱਤਰੀ ਅਤਰ ਸਿੰਘ ਨੇ ਪਹਿਲਾ, ਰਵਨੀਤ ਕੌਰ ਪੁੱਤਰੀ ਪਤਵੰਤ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ, ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਮ ਰੌਸ਼ਨ ਕੀਤਾ ਹੈ। ਮਾਈ ਭਾਗੋ ਐਜੂਕੇਸ਼ਨ ਕਾਲਜ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਉਣ ਦੀਆਂ ਨਵੀਆਂ ਤਕਨੀਕਾਂ ਦੀ ਸਿਖਲਾਈ ਤੋਂ ਇਲਾਵਾ ਵੱਖ ਵੱਖ ਕਲਾਵਾਂ ਵਿੱਚ ਸ਼ਮੂਲੀਅਤ ਦੁਆਰਾ ਅਧਿਆਪਨ ਖੇਤਰ ਨੂੰ ਵਿਕਸਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ ਅਤੇ ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਸ੍ਰ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥਣਾਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ ਅਤੇ ਬਾਕੀ ਵਿਦਿਆਰਥੀਆਂ ਲਈ ਪ੍ਰੇਰਨਾਵਾਂ ਪੈਦਾ ਕੀਤੀਆਂ ਹਨ। ਇਸ ਮੌਕੇ ਤੇ ਅਸਿ.ਪ੍ਰੋਫੈਸਰ ਸ਼ਰਨਜੀਤ ਸਿੰਘ, ਅਸਿ.ਪ੍ਰੋਫੈਸਰ ਹੈਪੀ ਸਿੰਘ ਅਤੇ ਅਸਿ.ਪ੍ਰੋਫੈਸਰ ਲਖਬੀਰ ਕੌਰ ਹਾਜ਼ਰ ਸਨ।