- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਈ ਭਾਗੋ ਡਿਗਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ ਕਾਲਜ ਰੱਲਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਾਇਕ ਪ੍ਰੋਫੈਸਰ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ “ਐਸ.ਆਈ.ਆਰ ” ਵਿਸ਼ੇ ’ਤੇ ਇਕ ਵਿਸਤ੍ਰਿਤ ਅਤੇ ਜਾਣਕਾਰੀ ਭਰਪੂਰ ਸਮਾਗਮ ਕਰਵਾਇਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਦੇ ਮਹੱਤਵਪੂਰਨ ਅੰਗ ਸਪੈਸ਼ਲ ਇਨਟੈਂਸਿਵ ਰਿਵੀਜਨ ਬਾਰੇ ਡੂੰਘਾਈ ਨਾਲ ਜਾਣੂ ਕਰਵਾਉਣਾ ਅਤੇ ਲੋਕਤੰਤਰਿਕ ਪ੍ਰਣਾਲੀ ਵਿੱਚ ਨਾਗਰਿਕਾਂ ਦੀ ਜ਼ਿੰਮੇਵਾਰੀ ਪ੍ਰਤੀ ਸਚੇਤ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਐਜੂਕੇਸ਼ਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ ਨੇ ਸੰਬੋਧਨ ਕਰਦਿਆਂ ਐਸ.ਆਈ.ਆਰ ਦੀ ਸੰਕਲਪਨਾ, ਉਸਦੇ ਉਦੇਸ਼ ਅਤੇ ਕਾਰਜ-ਵਿਧੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੁੱਖ ਬੁਲਾਰੇ ਵਜੋਂ ਸਹਾਇਕ ਪ੍ਰੋਫੈਸਰ ਸ਼ਮਸ਼ੇਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਜ਼ਬੂਤ ਲੋਕਤੰਤਰ ਦੀ ਨੀਂਹ ਸਹੀ ਅਤੇ ਪੂਰੀ ਮਤਦਾਤਾ ਸੂਚੀ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਦੇ ਲਈ ਇਹ ਜ਼ਰੂਰੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਨੂੰ ਸਮਝਣ ਅਤੇ ਸਪੈਸ਼ਲ ਇਨਟੇਂਸਿਵ ਰਿਵੀਜਨ ਜਿਹੀਆਂ ਪ੍ਰਕਿਰਿਆਵਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਾਨੂੰਨੀ ਪ੍ਰਬੰਧਾਂ, ਮਤਦਾਤਾ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਦਾਅਵਾ-ਇਤਰਾਜ਼ ਪ੍ਰਣਾਲੀ ਅਤੇ ਚੋਣ ਕਮਿਸ਼ਨ ਦੇ ਦਾਇਰੇ ਬਾਰੇ ਵੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਸਪੈਸ਼ਲ ਇਨਟੈਂਸਿਵ ਰਿਵੀਜਨ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਅਪਡੇਟ, ਸ਼ੁੱਧ ਤੇ ਪਾਰਦਰਸ਼ੀ ਬਣਾਉਣ ਲਈ ਕੀਤੀ ਜਾਣ ਵਾਲੀ ਇੱਕ ਵਿਸ਼ੇਸ਼ ਪ੍ਰਕਿਰਿਆ ਹੈ। ਇਸ ਰਾਹੀਂ ਨਵੇਂ ਯੋਗ ਮਤਦਾਤਾਵਾਂ ਦੀ ਰਜਿਸਟ੍ਰੇਸ਼ਨ, ਅਣਉਚਿਤ ਜਾਂ ਦੁਹਰਾਏ ਗਏ ਨਾਮਾਂ ਦੀ ਕਟੌਤੀ ਅਤੇ ਪਤੇ ਜਾਂ ਹੋਰ ਜਾਣਕਾਰੀ ਵਿੱਚ ਹੋਏ ਬਦਲਾਵਾਂ ਦੀ ਦਰੁਸਤੀ ਕੀਤੀ ਜਾਂਦੀ ਹੈ। ਇਹ ਪ੍ਰਕਿਰਿਆ ਲੋਕਤੰਤਰ ਦੀ ਮਜ਼ਬੂਤੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦੀ ਹੈ।
ਸੈਮੀਨਾਰ ਦੌਰਾਨ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਪ੍ਰਸ਼ਨਾਂ ਰਾਹੀਂ ਚੋਣ ਪ੍ਰਕਿਰਿਆ ਨਾਲ ਸੰਬੰਧਿਤ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਦੀ ਉਤਸ਼ਾਹਪੂਰਣ ਭਾਗੀਦਾਰੀ ਨੇ ਪ੍ਰੋਗਰਾਮ ਨੂੰ ਹੋਰ ਵੀ ਸਾਰਥਕ ਬਣਾ ਦਿੱਤਾ।
ਅੰਤ ਵਿੱਚ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਧੀਰਾ ਸਿੰਘ ਨੇ ਧੰਨਵਾਦੀ ਸ਼ਬਦ ਆਖਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਬੌਧਿਕ ਅਤੇ ਸਮਾਜਿਕ ਵਿਕਾਸ ਲਈ ਬਹੁਤ ਲਾਭਕਾਰੀ ਹੁੰਦੇ ਹਨ। ਉਨ੍ਹਾਂ ਪੂਰੇ ਪ੍ਰੋਗਰਾਮ ਦੀ ਸੰਖੇਪ ਸਮੀਖਿਆ ਕਰਦਿਆਂ ਆਯੋਜਕਾਂ ਅਤੇ ਹਾਜ਼ਰ ਸ਼੍ਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰੀ ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰੀ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਸ੍ਰੀ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਪ੍ਰੋਗਰਾਮ ਸਲਾਘਾ ਕੀਤੀ ਤੇ ਅਜਿਹੀਆਂ ਜਾਣਕਾਰੀਭਰਪੂਰ ਪ੍ਰੋਗਰਾਮਾਂ ਨੂੰ ਲਗਾਤਾਰ ਜਾਰੀ ਰੱਖਣ ਲਈ ਵਚਨਬੱਧਤਾ ਪ੍ਰਗਟ ਕੀਤੀ। ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਸਨ।