ਮਾਈ ਭਾਗੋ ਡਿਗਰੀ ਕਾਲਜ ਰੱਲਾ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਲਗਾਇਆ ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ
Publish Date: Sun, 30 Aug 2026 04:33 PM (IST)
Updated Date: Sun, 30 Aug 2026 04:34 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਡਿਗਰੀ ਕਾਲਜ ਦੀ ਵਿਦਿਆਰਥੀ ਸਾਹਿਤ ਸਭਾ ਅਤੇ ਪੰਜਾਬੀ ਵਿਭਾਗ ਦੀ ਅਗਵਾਈ ਵਿਚ ਮਹਾਨ ਸਿੱਖ ਵਿਦਵਾਨ, ਸਾਹਿਤਕਾਰ ਤੇ ਕੋਸ਼ਕਾਰ ਭਾਈ ਕਾਨ੍ਹ ਸਿੰਘ ਨਾਭਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ। ਸੈਮੀਨਾਰ ਦੌਰਾਨ ਉੱਘੇ ਸਿੱਖ ਸਾਹਿਤਕਾਰ ਡਾ. ਸੇਵਕ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਹਾਇਕ ਪ੍ਰੋਫ਼ੈਸਰ ਧੀਰਾ ਸਿੰਘ ਨੇ ਮੁੱਖ ਮਹਿਮਾਨ ਡਾ. ਸੇਵਕ ਸਿੰਘ ਨੂੰ ਜੀ ਆਇਆਂ ਆਖਦਿਆਂ ਭਾਈ ਕਾਨ੍ਹ ਸਿੰਘ ਨਾਭਾ ਦੇ ਜੀਵਨ ਤੇ ਵਿਅਕਤੀਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਨੇ ਆਪਣੀ ਸਮੁੱਚੀ ਜ਼ਿੰਦਗੀ ਗਿਆਨ ਦੀ ਪ੍ਰਾਪਤੀ, ਖੋਜ, ਸਾਹਿਤ ਸਿਰਜਣਾ ਤੇ ਪੰਜਾਬੀ ਭਾਸ਼ਾ ਦੀ ਸੇਵਾ ਨੂੰ ਸਮਰਪਿਤ ਕੀਤੀ। ਇਸ ਮੌਕੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਸੁਖਦੀਪ ਕੌਰ ਅਤੇ ਗੁਰਕੋਮਲਪ੍ਰੀਤ ਕੌਰ ਨੇ ਭਾਈ ਕਾਨ੍ਹ ਸਿੰਘ ਨਾਭਾ ਦੇ ਸਮੁੱਚੇ ਜੀਵਨ, ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸਾਹਿਤਕ ਯੋਗਦਾਨ ਨਾਲ ਸਬੰਧਿਤ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ ਨੇ ਮੁੱਖ ਮਹਿਮਾਨ ਡਾ. ਸੇਵਕ ਸਿੰਘ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਸਾਹਿਤਕ, ਸੱਭਿਆਚਾਰਕ ਅਤੇ ਗਿਆਨਪੂਰਵਕ ਗਤੀਵਿਧੀਆਂ ਕਰਵਾਉਣਾ ਵੀ ਬਹੁਤ ਜ਼ਰੂਰੀ ਹੈ। ਸੈਮੀਨਾਰ ਦੌਰਾਨ ਕਾਲਜ ਦਾ ਸਲਾਨਾ ਮੈਗਜ਼ੀਨ ‘ਗਿਆਨ ਜੋਤ’ ਰਿਲੀਜ਼ ਕੀਤਾ ਗਿਆ। ਮੁੱਖ ਮਹਿਮਾਨ ਡਾ. ਸੇਵਕ ਸਿੰਘ, ਸਹਾਇਕ ਪ੍ਰੋਫੈਸਰ ਤਨਵੀਰ ਸਿੰਘ ਨਹਿਰੂ ਮੈਮੋਰੀਅਲ ਕਾਲਜ ਮਾਨਸਾ, ਸਮੂਹ ਮੈਨੇਜਮੈਂਟ ਅਤੇ ਅਧਿਆਪਕ ਸਾਹਿਬਾਨ ਵੱਲੋਂ ਮੈਗਜ਼ੀਨ ਨੂੰ ਰਿਲੀਜ਼ ਕੀਤਾ ਗਿਆ। ਪ੍ਰੋਗਰਾਮ ਦਾ ਮੰਚ ਸੰਚਾਲਨ ਐਜੂਕੇਸ਼ਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ ਵੱਲੋਂ ਬਾਖੂਬੀ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜ਼ਿੰਗ ਡਾਇਰੈਕਟਰ ਕੁਲਦੀਪ ਖਿਆਲਾ, ਸਕੱਤਰ ਮਨਜੀਤ ਸਿੰਘ ਖ਼ਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫ਼ਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਸੈਮੀਨਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਦੇ ਗਿਆਨ ਅਤੇ ਪ੍ਰਤਿਭਾ ਨੂੰ ਨਿਖਾਰਨ ਲਈ ਭਵਿੱਖ ਵਿੱਚ ਵੀ ਅਜਿਹੇ ਬਿਹਤਰੀਨ ਅਤੇ ਗਿਆਨਪੂਰਵਕ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ।