ਮਾਈ ਭਾਗੋ ਕਾਲਜ ਰੱਲਾ ਦਾ ਬੀਏ ਸਮੈਸਟਰ-2 ਦਾ ਨਤੀਜਾ ਰਿਹੈ ਸ਼ਾਨਦਾਰ
ਮਾਈ ਭਾਗੋ ਡਿਗਰੀ ਰੱਲਾ ਸੰਸਥਾ ਨੂੰ ਅਕਾਦਮਿਕ
Publish Date: Fri, 03 Apr 2026 07:28 PM (IST)
Updated Date: Sat, 04 Apr 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਈ ਭਾਗੋ ਡਿਗਰੀ ਰੱਲਾ ਸੰਸਥਾ ਦੀ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਹਮੇਸ਼ਾ ਚੰਗੇ ਨਤੀਜੇ ਹਾਸਲ ਕੀਤੇ ਹਨ। ਇਸੇ ਲੜੀ ਵਿੱਚ ਬੀਤੇ ਦਿਨ੍ਹੀਂ ਪੰਜਾਬੀ ’ਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਏ ਸਮੈਸਟਰ ਦੂਜਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਸ ਮੌਕੇ ਡਿਗਰੀ ਕਾਲਜ ਦੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਵਿਦਿਆਰਥਣ ਜਸਨਪ੍ਰੀਤ ਕੌਰ ਤੇ ਸੰਦੀਪ ਕੌਰ ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਜਾ ਤੇ ਅਮਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੀ ਸਮੂਹ ਮੈਨੇਜਮੈਂਟ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ••। ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵੱਖੋ-ਵੱਖਰੇ ਖੇਤਰਾਂ ’ਚ ਸਫਲਤਾ ਲਈ ਅਜਿਹੇ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।