ਕਾਲਜ ਰੱਲਾ ’ਚ ਐੱਮਏ ਪੰਜਾਬੀ ਸਮੈਸਟਰ -2 ਦਾ ਨਤੀਜਾ ਸ਼ਾਨਦਾਰ
ਮਾਈ ਭਾਗੋ ਡਿਗਰੀ ਰੱਲਾ ਸੰਸਥਾ ਅਕਾਦਮਿਕ
Publish Date: Fri, 13 Feb 2026 05:25 PM (IST)
Updated Date: Sat, 14 Feb 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਈ ਭਾਗੋ ਡਿਗਰੀ ਰੱਲਾ ਸੰਸਥਾ ਅਕਾਦਮਿਕ ਖੇਤਰ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਵੱਜੋਂ ਜਾਣੀ ਜਾਂਦੀ ਹੈ। ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਤੇ ਕਲਾਤਮਿਕ ਸਰਗਰਮੀਆਂ ਵਿਚ ਹਮੇਸ਼ਾ ਚੰਗੇ ਨਤੀਜੇ ਹਾਸਿਲ ਕੀਤੇ ਹਨ। ਇਸੇ ਲੜੀ ਵਿੱਚ ਬੀਤੇ ਦਿਨ੍ਹੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਐੱਮਏ ਪੰਜਾਬੀ ਸਮੈਸਟਰ ਦੂਜਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਇਸ ਮੌਕੇ ਡਿਗਰੀ ਕਾਲਜ ਦੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਵਿਦਿਆਰਥਣ ਡੌਲੀ ਕੌਰ ਪੁੱਤਰੀ ਗੁਰਤੇਜ ਸਿੰਘ ਨੇ ਪਹਿਲਾ, ਹਰਮਨਜੋਤ ਕੌਰ ਪੁੱਤਰੀ ਕੁਲਤਾਰ ਸਿੰਘ ਨੇ ਦੂਸਰਾ ਅਤੇ ਗੁਰਪ੍ਰੀਤ ਕੌਰ ਪੁੱਤਰੀ ਕਕਨ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੀ ਸਮੂਹ ਮੈਨੇਜਮੈਂਟ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਸ੍ਰ ਪਰਮਜੀਤ ਸਿੰਘ ਬੁਰਜ ਹਰੀ ਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜੋਕੇ ਸਮੇਂ ’ਚ ਵੱਖੋ-ਵੱਖਰੇ ਖੇਤਰਾਂ ਵਿੱਚ ਸਫਲਤਾ ਲਈ ਅਜਿਹੇ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਧੀਰਾ ਸਿੰਘ, ਬੇਅੰਤ ਕੌਰ, ਅਮਨਦੀਪ ਕੌਰ ਅਤੇ ਪਰਗਟ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।