ਮਾਈ ਭਾਗੋ ਸੰਸਥਾ ਰੱਲਾ ਵਿਖੇ ‘ਅਲੂਮਨੀ ਮੀਟ 2026’ ਦਾ ਸ਼ਾਨਦਾਰ ਆਯੋਜਨ ਮਾਈ ਭਾਗੋ ਸੰਸਥਾ ਰੱਲਾ ਵਿਖੇ ਹਰੇਕ ਅਕਾਦਮਿਕ
Publish Date: Tue, 24 Nov 2026 04:29 PM (IST)
Updated Date: Tue, 24 Nov 2026 04:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਮਾਈ ਭਾਗੋ ਸੰਸਥਾ ਰੱਲਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਡਿਗਰੀ ਕਾਲਜ ਤੇ ਐਜੂਕੇਸ਼ਨ ਕਾਲਜ ਦੀਆਂ ਪੁਰਾਣੇ ਵਿਦਿਆਰਥੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਸਾਂਝੇ ਤੌਰ ’ਤੇ ‘ਅਲੂਮਨੀ ਮੀਟ 2026’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਅਲੂਮਨੀ ਐਸੋਸੀਏਸ਼ਨ ਦੇ ਐਜੂਕੇਸ਼ਨ ਕਾਲਜ ਦੀ ਪ੍ਰਧਾਨ ਮੈਡਮ ਲਵਪ੍ਰੀਤ ਕੌਰ ਅਤੇ ਡਿਗਰੀ ਕਾਲਜ ਦੀ ਪ੍ਰਧਾਨ ਕੁਲਵੀਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿਚ ਸੰਸਥਾ ਦੇ ਪੁਰਾਣੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਡਿਗਰੀ ਅਤੇ ਐਜੂਕੇਸ਼ਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਤੇ ਲੋਕ ਗੀਤਾਂ ਸਮੇਤ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਕਿਹਾ ਕਿ ਅਲੂਮਨੀ ਮੀਟ ਸਿਰਫ਼ ਪੁਰਾਣੇ ਵਿਦਿਆਰਥੀਆਂ ਦਾ ਮਿਲਣ ਸਮਾਗਮ ਹੀ ਨਹੀਂ, ਸਗੋਂ ਇਹ ਸੰਸਥਾ ਤੇ ਵਿਦਿਆਰਥੀਆਂ ਵਿਚਕਾਰ ਜੀਵਨ ਭਰ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਪੁਰਾਣੇ ਵਿਦਿਆਰਥੀਆਂ ਨੇ ਸੰਸਥਾ ਵਿੱਚ ਬਿਤਾਏ ਆਪਣੇ ਸੁਨਹਿਰੀ ਪਲਾਂ, ਯਾਦਾਂ ਅਤੇ ਤਜਰਬਿਆਂ ਨੂੰ ਸਾਂਝਾ ਕੀਤਾ। ਉਨ੍ਹਾਂ ਨੇ ਸੰਸਥਾ ਨਾਲ ਆਪਣੇ ਮੋਹ ਅਤੇ ਸਨੇਹ ਦਾ ਪ੍ਰਗਟਾਵਾ ਕਰਦਿਆਂ ਅਲੂਮਨੀ ਐਸੋਸੀਏਸ਼ਨ ਦੀ ਲਾਈਫ਼ਟਾਈਮ ਮੈਂਬਰਸ਼ਿਪ ਵੀ ਪ੍ਰਾਪਤ ਕੀਤੀ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਸਕੂਲ ਪ੍ਰਿੰਸੀਪਲ ਮੈਡਮ ਸਵਿਤਾ ਕਾਠ, ਮੈਡਮ ਅਮ੍ਰਿਤਪਾਲ ਕੌਰ, ਮੈਡਮ ਕੁਲਜੀਤ ਕੌਰ, ਮੈਡਮ ਲਵਪ੍ਰੀਤ ਕੌਰ ਅਤੇ ਮੈਡਮ ਮਨਦੀਪ ਕੌਰ ਨੇ ਵਿਦਿਆਰਥੀਆਂ ਅਤੇ ਅਲੂਮਨੀ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ।