ਮਾਈ ਭਾਗੋ ਸੰਸਥਾ ਰੱਲਾ ਨੇ ਵਿੱਦਿਅਕ ਟੂਰ ਲਗਾਇਆ
ਮਾਈ ਭਾਗੋ ਸੰਸਥਾ ਰੱਲਾ ਵਿਖੇ ਪ੍ਰਿੰਸੀਪਲ
Publish Date: Thu, 23 Apr 2026 06:07 PM (IST)
Updated Date: Fri, 24 Apr 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ : ਮਾਈ ਭਾਗੋ ਸੰਸਥਾ ਰੱਲਾ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਵੱਖ ਵੱਖ ਰਚਨਾਤਮਕ ਅਤੇ ਸਿੱਖਿਅਕ ਗਤੀਵਿਧੀਆਂ ਨਿਰੰਤਰ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਵਿਦਿਆਰਥੀਆਂ ਨੂੰ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਨਾਲ ਰੂਬਰੂ ਕਰਵਾਉਣ ਲਈ ਸੰਸਥਾ ਵੱਲੋਂ ਡਿਗਰੀ ਅਤੇ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਲਈ ਦੋ ਰੋਜ਼ਾ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਟੂਰ ਦੀ ਸ਼ੁਰੂਆਤ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਬੇਨਤੀ ਕੀਤੀ । ਇਸ ਬਾਅਦ ਟੂਰ ਦਾ ਅਗਲਾ ਪੜਾਅ ਨੰਗਲ ਡੈਮ ਰਾਹੀਂ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਨਾਲ ਸੰਪੰਨ ਹੋਇਆ, ਜਿੱਥੇ ਵਿਦਿਆਰਥੀਆਂ ਨੇ ਧਾਰਮਿਕ ਅਨੁਭਵ ਦੇ ਨਾਲ-ਨਾਲ ਪ੍ਰਾਕ੍ਰਿਤਿਕ ਸੁੰਦਰਤਾ ਦਾ ਵੀ ਆਨੰਦ ਮਾਣਿਆ। ਟੂਰ ਦੇ ਆਖਰੀ ਪੜਾਅ ਵਿੱਚ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀ ਪਾਵਨ ਬਾਣੀ ਦਾ ਆਨੰਦ ਪ੍ਰਾਪਤ ਕੀਤਾ ਅਤੇ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਵਾਪਸੀ ਦੌਰਾਨ “ਸ਼ਹਾਦਤ-ਏ-ਦਾਸਤਾਨ” ਵਿਖੇ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ, ਸੰਘਰਸ਼ ਅਤੇ ਬਲਿਦਾਨ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ, ਜਿਸ ਨਾਲ ਵਿਦਿਆਰਥੀਆਂ ਵਿੱਚ ਇਤਿਹਾਸ ਪ੍ਰਤੀ ਗਹਿਰੀ ਰੁਚੀ ਜਾਗਰੂਕ ਹੋਈ। ਟੂਰ ਦੌਰਾਨ ਸੰਸਥਾ ਦੇ ਸਹਾਇਕ ਪ੍ਰੋਫੈਸਰ ਬੇਅੰਤ ਕੌਰ, ਪਰਮਜੀਤ ਕੌਰ, ਧੀਰਾ ਸਿੰਘ ਅਤੇ ਪਰਗਟ ਸਿੰਘ ਨੇ ਵਿਦਿਆਰਥੀਆਂ ਦੀ ਯੋਗ ਅਗਵਾਈ ਕਰਦਿਆਂ ਉਨ੍ਹਾਂ ਨੂੰ ਹਰ ਪੜਾਅ ‘ਤੇ ਸਹੀ ਦਿਸ਼ਾ ਨਿਰਦੇਸ਼ ਪ੍ਰਦਾਨ ਕੀਤਾ। ਇਸ ਮੌਕੇ ਸੰਸਥਾ ਦੀ ਮੈਨੇਜ਼ਮੈਂਟ ਵੱਲੋਂ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਟੂਰ ਦੀ ਸਫਲਤਾ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਸਿੱਖਿਆਤਮਕ ਪ੍ਰੋਗਰਾਮ ਆਯੋਜਿਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਸੰਸਥਾ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।