- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਦਿਆਰਥੀ ਭਲਾਈ ਲਈ ਇਲਾਕੇ ਦੀ ਨਾਮਵਰ ਸੰਸਥਾ ਹੈ, ਜੋ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਪ੍ਰਿੰਸੀਪਲ ਸਵਿਤਾ ਕਾਠ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਸਮੇਂ ਸਮੇਂ ‘ਤੇ ਉੱਚ ਪੱਧਰੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸ ਨਾਲ ਵਿਦਿਆਰਥੀਆਂ ਵਿੱਚ ਵਿਸ਼ਵਾਸ, ਰਚਨਾਤਮਕਤਾ ਤੇ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ। ਇਸੇ ਲੜ ਸੰਸਥਾ ਦੀ ਗਿਆਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰੁਪਿੰਦਰ ਕੌਰ ਨੇ ਪ੍ਰਸਿੱਧ ਰਿਆਲਿਟੀ ਸ਼ੋਅ “ਕਿਸ ਮੇਂ ਕਿਤਨਾ ਹੈ ਦਮ” ਵਿੱਚ ਆਯੋਜਿਤ “ਸੁੰਦਰ ਲਿਖਾਈ” ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਉਸਦੀ ਲਿਖਾਈ ਦੀ ਸੁੰਦਰਤਾ, ਅੱਖਰਾਂ ਦੀ ਸਫ਼ਾਈ, ਸੰਤੁਲਨ ਤੇ ਪ੍ਰਸਤੁਤੀ ਦੇ ਮਿਆਰ ਨੇ ਜੱਜਾਂ ਨੂੰ ਖੂਬ ਪ੍ਰਭਾਵਿਤ ਕੀਤਾ ਅਤੇ ਉਸਨੂੰ ਜੇਤੂ ਘੋਸ਼ਿਤ ਕੀਤਾ ਗਿਆ। ਇਹ ਪ੍ਰਾਪਤੀ ਉਸਦੀ ਨਿਰੰਤਰ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਪ੍ਰਤੀਕ ਹੈ। ਇਸ ਮੌਕੇ ਰੁਪਿੰਦਰ ਕੌਰ ਨੂੰ ਇਨਾਮੀ ਰਾਸ਼ੀ, ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪੱਧਰ ‘ਤੇ ਵੀ ਉਸਦੀ ਇਸ ਉਪਲੱਬਧੀ ਲਈ ਵਧਾਈ ਦਿੰਦਿਆਂ ਪ੍ਰਿੰਸੀਪਲ ਸਵਿਤਾ ਕਾਠ ਨੇ ਕਿਹਾ ਕਿ ਇਹ ਜਿੱਤ ਸਿਰਫ਼ ਇਕ ਵਿਦਿਆਰਥਣ ਦੀ ਨਹੀਂ, ਸਗੋਂ ਪੂਰ੍ਹੇ ਸੰਸਥਾ ਅਤੇ ਪਰਿਵਾਰ ਦੀ ਸਾਂਝੀ ਸਫ਼ਲਤਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਉਪਲਬਧੀਆਂ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਣਾ ਮਿਲਦੀ ਹੈ ਅਤੇ ਉਹ ਆਪਣੇ ਅੰਦਰ ਦੀਆਂ ਯੋਗਤਾਵਾਂ ਨੂੰ ਪਛਾਣ ਕੇ ਅੱਗੇ ਵਧਣ ਲਈ ਉਤਸ਼ਾਹਿਤ ਹੁੰਦੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੰਸਥਾ ਵਿਦਿਆਰਥੀਆਂ ਨੂੰ ਸਿਰਫ਼ ਪਾਠਕ੍ਰਮ ਤੱਕ ਸੀਮਤ ਨਹੀਂ ਰੱਖਦੀ, ਬਲਕਿ ਉਨ੍ਹਾਂ ਦੀ ਕਲਾ, ਲਿਖਤ, ਖੇਡਾਂ ਅਤੇ ਹੋਰ ਰੁਚੀਆਂ ਨੂੰ ਵੀ ਉਤਸ਼ਾਹਿਤ ਕਰਦੀ ਹੈ। ਇਸ ਮੌਕੇ ਸੰਸਥਾ ਦੀ ਮੈਨੇਜਮੈਂਟ ਵੱਲੋਂ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਮੈਨੇਜਿੰਗ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫ਼ਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਰੁਪਿੰਦਰ ਕੌਰ ਨੂੰ ਦਿਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲੱਬਧੀਆਂ ਨਾਲ ਸੰਸਥਾ ਦਾ ਨਾਮ ਰੋਸ਼ਨ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥਣ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਅਧਿਆਪਕ ਵਰਗ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਦੇ ਯੋਗ ਮਾਰਗਦਰਸ਼ਨ ਨਾਲ ਇਹ ਸਫਲਤਾ ਸੰਭਵ ਹੋਈ ਹੈ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਤੇ ਸਟਾਫ ਨੇ ਵੀ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਉਸਦੀ ਹੌਂਸਲਾ ਅਫਜ਼ਾਈ ਕੀਤੀ।