- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਰੀਆਪੁਰ ਖੁਰਦ ਦੇ ਰਹਿਣ ਵਾਲੇ ਰਾਜਦੀਪ ਸਿੰਘ ਪੁੱਤਰ ਹਰਬੰਸ ਸਿੰਘ ਦਾ ਮੂੰਹ ਹਨੇਰੇ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਰਾਜਦੀਪ ਸਿੰਘ ਰੋਜ਼ਾਨਾ ਦੀ ਤਰ੍ਹਾਂ ਬੁਢਲਾਡਾ ਸਬਜ਼ੀ ਮੰਡੀ ਵੱਲ ਜਾ ਰਿਹਾ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾਇਆ। ਮ੍ਰਿਤਕ ਸਬਜ਼ੀ ਮੰਡੀ ਵਿੱਚ ਮੁਨੀਮੀ ਦਾ ਕੰਮ ਕਰਦਾ ਸੀ।

ਹਰਕ੍ਰਿਸ਼ਨ ਸ਼ਰਮਾ/ਚਤਰ ਸਿੰਘ, ਮਾਨਸਾ/ਬੁਢਲਾਡਾ: ਮਾਨਸਾ ਜ਼ਿਲ੍ਹੇ ਦੇ ਪਿੰਡ ਦਰੀਆਪੁਰ ਖੁਰਦ ਵਿੱਚ ਇੱਕ ਨੌਜਵਾਨ ਦੇ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਰੀਆਪੁਰ ਖੁਰਦ ਦੇ ਰਹਿਣ ਵਾਲੇ ਰਾਜਦੀਪ ਸਿੰਘ ਪੁੱਤਰ ਹਰਬੰਸ ਸਿੰਘ ਦਾ ਮੂੰਹ ਹਨੇਰੇ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਰਾਜਦੀਪ ਸਿੰਘ ਰੋਜ਼ਾਨਾ ਦੀ ਤਰ੍ਹਾਂ ਬੁਢਲਾਡਾ ਸਬਜ਼ੀ ਮੰਡੀ ਵੱਲ ਜਾ ਰਿਹਾ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾਇਆ। ਮ੍ਰਿਤਕ ਸਬਜ਼ੀ ਮੰਡੀ ਵਿੱਚ ਮੁਨੀਮੀ ਦਾ ਕੰਮ ਕਰਦਾ ਸੀ।
ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਪੁਲਿਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।