ਪੰਜਾਬ 'ਚ ਸਨਸਨੀਖੇਜ਼ ਵਾਰਦਾਤ, ਮਾਨਸਾ 'ਚ ਫਾਟਕਾਂ ਨੇੜੇ ਅੰਨ੍ਹੇਵਾਹ ਫਾਇਰਿੰਗ; ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦਾ ਕਤਲ
ਮਾਨਸਾ ਵਿੱਚ ਅੱਜ ਫਾਟਕਾਂ ਨੇੜੇ ਗੋਲੀਆਂ ਚੱਲਣ ਦੀ ਘਟਨਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਝੋਟੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਘਟਨਾ ਦੌਰਾਨ ਦੋ ਹੋਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਇਸ ਦੌਰਾਨ ਦੋ ਜਾਣਿਆਂ ਦੇ ਹੋਰ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ।
Publish Date: Tue, 13 Oct 2026 10:32 AM (IST)
Updated Date: Tue, 13 Oct 2026 11:06 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ - ਮਾਨਸਾ ਵਿੱਚ ਅੱਜ ਫਾਟਕਾਂ ਨੇੜੇ ਗੋਲੀਆਂ ਚੱਲਣ ਦੀ ਘਟਨਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਝੋਟੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ 3 ਹੋਰ ਲੋਕ ਵੀ ਜ਼ਖ਼ਮੀ ਹੋਏ ਹਨ। ਮੁੱਢਲੀ ਜਾਣਕਾਰੀ ਅਨੁਸਾਰ, ਅੱਜ ਸਵੇਰੇ ਇੱਕ ਵਿਅਕਤੀ ਵੱਲੋਂ ਗੋਲੀਆਂ ਚਲਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਘਟਨਾ ਦੌਰਾਨ ਦੋ ਹੋਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਇਸ ਦੌਰਾਨ ਦੋ ਜਾਣਿਆਂ ਦੇ ਹੋਰ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ। ਮਾਨਸਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਅਤੇ ਘਟਨਾ ਨਾਲ ਸਬੰਧਤ ਹੋਰ ਵੇਰਵਿਆਂ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।