- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉੱਭਾ ਨੇ ਕਿਹਾ ਕਿ ਪੰਜਾਬ ’ਚ ਜੇਕਰ ਜਨਤਕ ਥਾਵਾਂ ’ਤੇ ਇਸ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਵਾਪਰਦੀਆਂ ਹਨ ਤਾਂ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਦੀ ਕਾਰਗੁਜ਼ਾਰੀ ਦੀ ਵੀ ਗੰਭੀਰਤਾ ਨਾਲ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀ ਦੀ ਸ਼ਰੇਆਮ ਬਾਜ਼ਾਰ ’ਚ ਹੱਤਿਆ ਹੋਣਾ ਬੇਹੱਦ ਚਿੰਤਾਜਨਕ ਹੈ। ਇਹ ਘਟਨਾ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਉਨ੍ਹਾਂ ਕਿਹਾ ਕਿ ਇਸ ਹੱਤਿਆ ਪਿੱਛੇ ਕਿਸੇ ਵੱਡੇ ਨੈੱਟਵਰਕ ਜਾਂ ਗੱਠਜੋੜ ਦੀ ਸੰਭਾਵਨਾ ਸਮੇਤ ਸਾਰੇ ਪਹਿਲੂਆਂ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਾ ਜਾਵੇ।
ਹਰਦੇਵ ਸਿੰਘ ਉੱਭਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ।
ਅੰਤ ’ਚ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਘਟਨਾ ਦੀ ਪੁਰਜ਼ੋਰ ਨਿੰਦਾ ਕਰਦੀ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਨਿਰਪੱਖ ਜਾਂਚ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦੀ ਹੈ।