4 ਦਸੰਬਰ ਤੱਕ ਮਨਾਇਆ ਜਾ ਰਿਹੈ ਪੁਰਸ਼ ਨਸਬੰਦੀ ਪੰਦਰਵਾੜਾ
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ
Publish Date: Wed, 26 Nov 2025 08:01 PM (IST)
Updated Date: Thu, 27 Nov 2025 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 21 ਨਵੰਬਰ ਤੋਂ ਲੈ ਕੇ 4 ਦਸੰਬਰ ਤੱਕ ਪੁਰਸ਼ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਮਾਨਸਾ ਨੇ ਜਾਣਕਾਰੀ ਦਿੱਤੀ ਕਿ ਸਿਹਤ ਵਿਭਾਗ ਮਾਨਸਾ ਵੱਲੋਂ ਇਸ ਪੰਦਰਵਾੜੇ ਤਹਿਤ ਜਿਲੇ ਵਿੱਚ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਕੰਮ ਲਗਾਏ ਜਾ ਰਹੇ ਹਨ। ਸਿਹਤਮੰਦ ਤੇ ਖੁਸ਼ਹਾਲ ਪਰਿਵਾਰ, ਮਰਦਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਮਰਦ ਨਸਬੰਦੀ ਵਿਚ ਕੋਈ ਚੀਰਾ ਜਾਂ ਟਾਂਕਾ ਨਹੀਂ ਲਗਾਇਆ ਜਾਂਦਾ, ਇਕ ਘੰਟੇ ਬਾਅਦ ਉਹ ਘਰ ਜਾ ਸਕਦਾ ਹੈ। 72 ਘੰਟੇ ਬਾਅਦ ਉਹ ਆਮ ਵਾਂਗ ਕੰਮ ਕਰ ਸਕਦਾ ਹੈ। ਇਸ ਸਬੰਧੀ ਡਾ. ਕੰਵਲਪ੍ਰੀਤ ਬਰਾੜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਮਾਨਸਾ ਨੇ ਦੱਸਿਆ ਕਿ 21 ਨਵੰਬਰ ਤੋਂ 27 ਨਵੰਬਰ ਤੱਕ ਸਿਹਤ ਵਿਭਾਗ ਮਾਨਸਾ ਵੱਲੋਂ ਪੁਰਸ਼ ਨਸਬੰਦੀ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। 28 ਨਵੰਬਰ ਤੋਂ 4 ਦਸੰਬਰ ਤੱਕ ਆਪ੍ਰੇਸ਼ਨ ਕੀਤੇ ਜਾਣਗੇ। ਪੁਰਸ਼ ਨਸਬੰਦੀ ਕਰਵਾਉਣ ਨਾਲ ਕਿਸੇ ਵੀ ਕਿਸਮ ਦੀ ਕਮਜ਼ੋਰੀ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਨਸਬੰਦੀ ਕਰਾਉਣ ਵਾਲੇ ਨੂੰ 1100 ਰੁਪਏ ਅਤੇ ਪ੍ਰੇਰਿਤ ਕਰਨ ਵਾਲੇ ਨੂੰ 200 ਰੁਪਏ ਦਿੱਤੇ ਜਾਣਗੇ।