- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਦੂਲਗੜ੍ਹ ਇਲਾਕੇ ਦੀ ਉੱਚ ਸਿੱਖਿਆ ਦੇ ਖੇਤਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਦੂਲਗੜ੍ਹ : ਸੰਸਥਾ ਮਾਲਵਾ ਗਰੁੱਪ ਆਫ਼ ਕਾਲਜਿਜ਼, ਸਰਦੂਲੇਵਾਲਾ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਈ 2025 ਦੇ ਬੀਏ ਚੌਥਾ ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਹਾਲ ਹੀ ਵਿੱਚ ਐਲਾਨਿਆ ਗਿਆ ਹੈ। ਇਸ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ, ਜਿਸ ਨਾਲ ਕਾਲਜ ਪ੍ਰਬੰਧਨ, ਸਟਾਫ਼, ਵਿਦਿਆਰਥਣਾਂ ਤੇ ਮਾਪਿਆਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਬੀਏ ਚੌਥਾ ਸਮੈਸਟਰ ਦੀ ਪ੍ਰੀਖਿਆ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਉੱਚ ਅੰਕ ਹਾਸਲ ਕਰਕੇ ਨਾ ਕੇਵਲ ਸੰਸਥਾ ਦਾ ਮਾਣ ਵਧਾਇਆ, ਸਗੋਂ ਆਪਣੇ ਮਾਪਿਆਂ ਦਾ ਨਾਮ ਵੀ ਰੋਸ਼ਨ ਕੀਤਾ। ਨਤੀਜਿਆਂ ਅਨੁਸਾਰ ਸੁਨੇਹਾ ਗਰਗ ਨੇ 90 ਪ੍ਰਤੀਸ਼ਤ ਅੰਕ ਹਾਸਲ ਕਰਕੇ ਨਾ ਸਿਰਫ਼ ਕਾਲਜ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਦਿਆਂ ਜ਼ਿਲ੍ਹੇ ਵਿੱਚੋਂ ਵੀ ਅੱਵਲ ਪੁਜ਼ੀਸ਼ਨ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਰਮਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਨੇ 80 ਪ੍ਰਤੀਸ਼ਤ ਅੰਕ ਲੈ ਕੇ ਦੂਜੀ ਪੁਜੀਸ਼ਨ ਹਾਸਲ ਕੀਤੀ, ਜਦਕਿ ਪ੍ਰਭਜੋਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਅਤੇ ਗਗਨਜੀਤ ਕੌਰ ਪੁੱਤਰੀ ਮੇਵਾ ਸਿੰਘ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਾਂਝੀ ਤੌਰ ’ਤੇ ਤੀਸਰੀ ਪੁਜੀਸ਼ਨ ਹਾਸਲ ਕੀਤੀ। ਇਨ੍ਹਾਂ ਸ਼ਾਨਦਾਰ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮਾਲਵਾ ਗਰੁੱਪ ਆਫ ਕਾਲਜਿਜ਼, ਸਰਦੂਲੇਵਾਲਾ ਵਿਖੇ ਵਿਦਿਆਰਥਣਾਂ ਨੂੰ ਗੁਣਵੱਤਾ-ਭਰੀ ਸਿੱਖਿਆ ਦੇਣ ਦੇ ਨਾਲ-ਨਾਲ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਵਿਦਿਆਰਥਣਾਂ ਦੀ ਇਸ ਵੱਡੀ ਕਾਮਯਾਬੀ ਉੱਤੇ ਉਹਨਾਂ ਦੇ ਮਾਪਿਆਂ ਵਿੱਚ ਖੁਸ਼ੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।