ਮਾਲਵਾ ਕਾਲਜ ਦਾ ਬੀਐੱਡ ਨਤੀਜਾ ਰਿਹਾ ਸ਼ਾਨਦਾਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ
Publish Date: Wed, 09 Sep 2026 07:13 PM (IST)
Updated Date: Thu, 10 Sep 2026 04:05 AM (IST)
ਫ਼ੋਟੋ : 14 ਐਮਏਐਨ ਕੈਪਸ਼ਨ : ਅਵਲ ਆਈਆਂ ਵਿਦਿਆਰਥਣਾਂ। ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਦਸੰਬਰ 2025 ਵਿੱਚ ਕਰਵਾਈ ਗਈ ਬੀਐੱਡ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਇਸ ’ਚ ਮਾਲਵਾ ਗਰੁੱਪ ਆਫ਼ ਕਾਲਜਿਜ਼, ਸਰਦੂਲੇਵਾਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰੀਖਿਆ ਵਿੱਚੋਂ ਕਨੀਸ਼ਾ ਨੇ 77.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੀ, ਮੁਸਕਾਨ ਸਿੰਗਲਾ ਨੇ 77.4 ਫ਼ੀਸਦੀ ਅੰਕ ਲੈ ਕੇ ਦੂਜੀ ਤੇ ਸੁਮਨ ਰਾਣੀ ਨੇ 75.8 ਫ਼ੀਸਦੀ ਅੰਕ ਹਾਸਲ ਕਰਕੇ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ। ਵਿਦਿਆਰਥਣਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਉਨ੍ਹਾਂ ਦੇ ਮਾਪਿਆਂ ਵਿੱਚ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸੰਸਥਾ ਦੇ ਚੇਅਰਮੈਨ ਜਤਿੰਦਰ ਸਿੰਘ ਸੋਢੀ ਨੇ ਤਿੰਨਾਂ ਵਿਦਿਆਰਥਣਾਂ ਦੀ ਇਸ ਸਫਲਤਾ ’ਤੇ ਉਨ੍ਹਾਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਬਲਜੀਤ ਪਾਲ ਸਿੰਘ, ਅਰਵਿੰਦਰ ਸਿੰਗਲਾ, ਗੁਰਦੀਪ ਸਿੰਘ, ਜਸਪਾਲ ਕੌਰ, ਰਕਸ਼ਾ ਰਾਣੀ, ਕੁਲਵੀਰ ਕੌਰ, ਸਿੰਬਲਪਾਲ, ਰੇਖਾ ਰਾਣੀ, ਹਰਪ੍ਰੀਤ ਕੌਰ ਅਤੇ ਆਸ਼ੂ ਸਿੰਗਲਾ ਹਾਜ਼ਰ ਸਨ।