ਬੀ.ਏ. ਛੇਵੇਂ ਸਮੈਸਟਰ ਦੇ ਨਤੀਜੇ ’ਚ ਮਾਲਵਾ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ
Publish Date: Thu, 10 Sep 2026 06:05 PM (IST)
Updated Date: Fri, 11 Sep 2026 04:05 AM (IST)
ਸਨੇਹਾ ਗਰਗ ਨੇ 91.80 ਫ਼ੀਸਦੀ ਅੰਕਾਂ ਨਾਲ ਕੀਤਾ ਟਾਪ ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ ਸਰਦੂਲਗੜ੍ਹ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਗਏ ਬੀਏ 6ਵੇਂ ਸਮੈਸਟਰ (ਮਈ 2026) ਦੇ ਨਤੀਜਿਆਂ ਵਿੱਚ ਮਾਲਵਾ ਗਰੁੱਪ ਆਫ਼ ਕਾਲਜਿਜ਼, ਸਰਦੂਲੇਵਾਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ। ਉੱਚ ਅੰਕਾਂ ਨਾਲ ਪ੍ਰਾਪਤ ਕੀਤੀਆਂ ਪੁਜ਼ੀਸ਼ਨਾਂ ਨੇ ਸੰਸਥਾ ਦੀ ਅਕਾਦਮਿਕ ਉਪਲੱਬਧੀ ਵਿੱਚ ਇੱਕ ਹੋਰ ਮਹੱਤਵਪੂਰਨ ਅਧਿਆਏ ਜੋੜ ਦਿੱਤਾ ਹੈ। ਨਤੀਜਿਆਂ ਵਿੱਚ ਸਨੇਹਾ ਗਰਗ ਪੁੱਤਰੀ ਸੁਭਾਸ਼ ਗਰਗ ਨੇ 459 ਅੰਕ (91.80 ਫ਼ੀਸਦੀ) ਪ੍ਰਾਪਤ ਕਰ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਉਸ ਨੇ ਸਬ - ਡਿਵੀਜ਼ਨ ਸਰਦੂਲਗੜ੍ਹ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਾਲਵਾ ਕਾਲਜ ਦਾ ਮਾਣ ਵਧਾਇਆ। ਸਨੇਹਾ ਗਰਗ ਦੀ ਇਹ ਉਪਲਬਧੀ ਉਸ ਦੀ ਨਿਰੰਤਰ ਮਿਹਨਤ ਅਤੇ ਅਕਾਦਮਿਕ ਉੱਤਮਤਾ ਦਾ ਪ੍ਰਮਾਣ ਹੈ। ਕਾਲਜ ਦੇ ਨਤੀਜੇ ਵਿੱਚ ਦਿਲਪ੍ਰੀਤ ਕੌਰ ਪੁੱਤਰੀ ਸਰਵਿੰਦਰ ਸਿੰਘ ਨੇ 439 ਅੰਕ (87.80 ਫ਼ੀਸਦੀ) ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਰਮਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਨੇ 434 ਅੰਕ (86.80 ਫ਼ੀਸਦੀ) ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਉਪਲਬਧੀ ’ਤੇ ਕਾਲਜ ਪ੍ਰਬੰਧਨ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਪ੍ਰਬੰਧਨ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥਣਾਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਸੰਸਥਾ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਸੁਚੱਜੇ ਅਕਾਦਮਿਕ ਮਾਹੌਲ ਦਾ ਨਤੀਜਾ ਹਨ। ਕਾਲਜ ਵੱਲੋਂ ਵਿਦਿਆਰਥੀਆਂ ਦੀਆਂ ਅਕਾਦਮਿਕ ਲੋੜਾਂ ਅਨੁਸਾਰ ਨਿਰੰਤਰ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਸੰਸਥਾ ਦੇ ਚੇਅਰਮੈਨ ਜਤਿੰਦਰ ਸਿੰਘ ਸੋਢੀ ਨੇ ਸਫ਼ਲ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਾਲਵਾ ਗਰੁੱਪ ਆਫ ਕਾਲਜਿਜ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਮੈਨੇਜਿੰਗ ਡਾਇਰੈਕਟਰ ਰਾਜ ਸੋਢੀ ਨੇ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੀ ਅਸਲ ਸਫ਼ਲਤਾ ਉਸ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਵਿੱਚ ਨਜ਼ਰ ਆਉਂਦੀ ਹੈ। ਉਨ੍ਹਾਂ ਨੇ ਸਫ਼ਲ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਵੱਲੋਂ ਅਕਾਦਮਿਕ ਸਿੱਖਿਆ ਦੇ ਨਾਲ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਨੈਤਿਕ ਕਦਰਾਂ-ਕੀਮਤਾਂ ਅਤੇ ਸਰਬਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਇਸ ਮੌਕੇ ਕਾਲਜ ਸਟਾਫ ਵੱਲੋਂ ਵੀ ਸਫ਼ਲ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਅਸਿ. ਪ੍ਰੋਫੈਸਰ ਬਲਜੀਤ ਪਾਲ ਸਿੰਘ, ਅਰਵਿੰਦਰ ਸਿੰਗਲਾ, ਗੁਰਦੀਪ ਸਿੰਘ, ਜਸਪਾਲ ਕੌਰ, ਰਕਸ਼ਾ ਰਾਣੀ, ਸਿੰਬਲਪਾਲ, ਰੇਖਾ ਰਾਣੀ, ਸ਼ਵਿਤੀ ਬਾਂਸਲ, ਹਰਪ੍ਰੀਤ ਕੌਰ ਅਤੇ ਆਸ਼ੂ ਸਿੰਗਲਾ ਸਮੇਤ ਸਮੂਹ ਸਟਾਫ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।