ਬੀਏ ਸਮੈਸਟਰ-2 ਦਾ ਨਤੀਜਾ ਰਿਹੈ ਸ਼ਾਨਦਾਰ
ਸਰਦੂਲਗੜ੍ਹ ਇਲਾਕੇ ਦੇ ਮਾਲਵਾ ਗਰੁੱਪ ਆਫ
Publish Date: Wed, 01 Apr 2026 06:26 PM (IST)
Updated Date: Thu, 02 Apr 2026 04:07 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਸਥਾਨਕ ਇਲਾਕੇ ਦੇ ਮਾਲਵਾ ਗਰੁੱਪ ਆਫ਼ ਕਾਲਜਿਜ ਸਰਦੂਲੇਵਾਲਾ ਨੇ ਉੱਚ ਸਿੱਖਿਆ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੋਈ ਹੈ। ਸੰਸਥਾ ਦੇ ਚੇਅਰਮੈਨ ਜਤਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਇਸ ਵਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਈ 2025 ਦੇ ਬੀ.ਏ. ਦੂਜੇ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ, ਜਿਸ ਨਾਲ ਕਾਲਜ ਪ੍ਰਬੰਧਨ, ਸਟਾਫ਼, ਵਿਦਿਆਰਥਣਾਂ ਅਤੇ ਮਾਪਿਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਬੀਏ ਸਮੈਸਟਰ-2 ਦੀ ਪ੍ਰੀਖਿਆ ਵਿੱਚ ਵਿਦਿਆਰਥਣਾਂ ਨੇ ਉੱਚ ਅੰਕ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਨਤੀਜਿਆਂ ਅਨੁਸਾਰ ਬੇਅੰਤ ਕੌਰ ਪੁੱਤਰੀ ਬਲਵੀਰ ਸਿੰਘ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਅਰਸ਼ਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 82 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਪ੍ਰਾਚੀ ਸ਼ਰਮਾ ਪੁੱਤਰੀ ਦੇਵਿੰਦਰ ਨੇ 81 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਨਤੀਜੇ ਨਾਲ ਇਹ ਸਾਬਤ ਹੋਇਆ ਹੈ ਕਿ ਕਾਲਜ ਵਿੱਚ ਗੁਣਵੱਤਾ-ਭਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਉੱਤੇ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ। ਚੇਅਰਮੈਨ ਜਤਿੰਦਰ ਸਿੰਘ ਸੋਢੀ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਤਿਆਰ ਕਰਨਾ ਹੈ। ਮੈਨੇਜਿੰਗ ਡਾਇਰੈਕਟਰ ਰਾਜ ਸੋਢੀ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਵਿਖੇ ਸਿੱਖਿਆ ਦੇ ਨਾਲ-ਨਾਲ ਨੈਤਿਕ ਅਤੇ ਸੱਭਿਆਚਾਰਕ ਮੁੱਲਾਂ ਨੂੰ ਵੀ ਮਹੱਤਤਾ ਦਿੱਤੀ ਜਾਂਦੀ ਹੈ। ਇਸ ਮੌਕੇ ਕਾਲਜ ਵਿੱਚ ਵਿਦਿਆਰਥਣਾਂ ਨੂੰ ਵਧਾਈ ਦੇਣ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅਸਿਸਟੈਂਟ ਪ੍ਰੋਫੈਸਰ ਬਲਜੀਤ ਪਾਲ ਸਿੰਘ, ਅਰਵਿੰਦਰ ਸਿੰਗਲਾ, ਗੁਰਦੀਪ ਸਿੰਘ, ਜਸਪਾਲ ਕੌਰ, ਰਕਸ਼ਾ ਰਾਣੀ, ਹਰਪ੍ਰੀਤ ਕੌਰ, ਸਿੰਬਲਪਾਲ ਅਤੇ ਰੇਖਾ ਰਾਣੀ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। ਸਾਰੇ ਸਟਾਫ ਨੇ ਵਿਦਿਆਰਥਣਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।