ਮਨਜੋਤ ਕੌਰ ਨੇ ਜੇਈਈ ਮੇਨ ’ਚ 96.56 ਪਰਸੈਂਟਾਇਲ ਨਾਲ ਰਚਿਆ ਇਤਿਹਾਸ
ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ
Publish Date: Thu, 19 Feb 2026 05:15 PM (IST)
Updated Date: Thu, 19 Feb 2026 05:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੀ ਵਿਦਿਆਰਥਣ ਮਨਜੋਤ ਕੌਰ ਨੇ ਜੁਆਇੰਟ ਐਂਟਰੈਂਸ ਐਗਜ਼ਾਮੀਨੇਸ਼ਨ (ਜੇਈਈ) ਮੇਨ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 96.56 ਪਰਸੈਂਟਾਇਲ ਅੰਕ ਹਾਸਲ ਕਰ ਕੇ ਇਤਿਹਾਸਕ ਪ੍ਰਾਪਤੀ ਦਰਜ ਕੀਤੀ ਹੈ। ਮਨਜੋਤ ਕੌਰ ਦੀ ਇਸ ਕਾਮਯਾਬੀ ਨਾਲ ਸਕੂਲ, ਮਾਪੇ ਅਤੇ ਸਮੂਹ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਮਨਜੋਤ ਕੌਰ ਦੀ ਇਸ ਉਪਲਬਧੀ ਪਿੱਛੇ ਉਸ ਦੀ ਅਣਥੱਕ ਮਿਹਨਤ, ਦ੍ਰਿੜ ਨਿਸ਼ਚੇ ਅਤੇ ਲਗਨ ਮੁੱਖ ਕਾਰਨ ਹਨ। ਉਸ ਨੇ ਲਗਾਤਾਰ ਅਭਿਆਸ ਅਤੇ ਅਧਿਆਪਕਾਂ ਦੀ ਅਗਵਾਈ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਅਕੈਡਮੀ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਮਨਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥਣ ਦੀ ਕਠਿਨ ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਸੇਵਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਅਕਾਲ ਅਕੈਡਮੀ ਸਦਾ ਹੀ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਨੈਤਿਕ ਮੁੱਲਾਂ ਨਾਲ ਜੋੜ ਕੇ ਉਨ੍ਹਾਂ ਦੇ ਸਰਵਾਂਗੀਣ ਵਿਕਾਸ ਲਈ ਵਚਨਬੱਧ ਹੈ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਨਜੋਤ ਕੌਰ ਨੂੰ ਇਸ ਮਹਾਨ ਪ੍ਰਾਪਤੀ ਲਈ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਉਸ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ।