ਗੜੇਮਾਰੀ ਨਾਲ ਖ਼ਰਾਬ ਫ਼ਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ : ਐਡਵੋਕੇਟ ਉੱਡਤ
ਹਲਕਾ ਸਰਦੂਲਗੜ੍ਹ ਦੇ ਦਰਜਨਾਂ ਪਿੰਡਾਂ ਵਿੱਚ
Publish Date: Mon, 30 Mar 2026 06:42 PM (IST)
Updated Date: Tue, 31 Mar 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਹਲਕਾ ਸਰਦੂਲਗੜ੍ਹ ਦੇ ਦਰਜਨਾਂ ਪਿੰਡਾਂ ’ਚ ਹਫ਼ਤੇ ਵਿਚ ਦੋ ਵਾਰੀ ਭਾਰੀ ਗੜ੍ਹੇਮਾਰੀ ਤੇ ਬਰਸਾਤ ਹੋ ਚੁੱਕੀ ਹੈ, ਜਿਸ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਚੁੱਕਿਆ ਹੈ ਤੇ ਹੁਕਮਰਾਨ ਕੁੰਭਕਰਨੀ ਨੀਂਦ ਸੌਂ ਰਹੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸੀਪੀਆਈ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਪੰਜਾਬ ਸਰਕਾਰ ਕੋਲੋਂ ਵਿਸ਼ੇਸ ਵਿਸੇਸ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨ, ਮਜ਼ਦੂਰ ਪਰਿਵਾਰਾਂ ਨੂੰ ਢੁੱਕਵਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਐਡਵੋਕੇਟ ਉੱਡਤ ਨੇ ਕਿਹਾ ਕਿ ਬਦਲਾਅ ਵਾਲੀ ਮਾਨ ਸਰਕਾਰ ਦੇ ਨੁਮਾਇੰਦੇ ਚੋਣਾਂ ਤੋਂ ਪਹਿਲਾਂ ਕਹਿੰਦੇ ਸੀ ਕਿ ਗਿਰਦਾਵਰੀ ਬਾਅਦ ਵਿੱਚ ਹੋਇਆ ਕਰੇਗੀ ਤੇ ਮੁਆਵਜ਼ਾ ਤੁਰੰਤ ਦਿੱਤਾ ਜਾਵੇਗਾ। ਪਰ ਹੁਣ ਪੀੜ੍ਹਤਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ। ਉਨ੍ਹਾਂ ਕਿਹਾ ਕਿ ਬਦਲਾਅ ਵਾਲੀ ਮਾਨ ਸਰਕਾਰ ਦੇ ਦਿਲ ’ਚ ਕਿਸਾਨਾਂ ਪ੍ਰਤੀ ਰੱਤੀ ਭਰ ਵੀ ਹਮਦਰਦੀ ਹੈ ਤਾਂ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦਾ ਹੁਕਮਨਾਮਾ ਜਾਰੀ ਕਰੇ ਤਾਂ ਬਰਬਾਦ ਫ਼ਸਲਾਂ ਦਾ ਢੁੱਕਵਾਂ ਮੁਆਵਜ਼ਾ ਦੇਣ ਤਾਂ ਪੀੜਤ ਪਰਿਵਾਰਾਂ ਦੇ ਜ਼ਖਮਾਂ ’ਤੇ ਮੱਲ੍ਹਮ ਲਗਾਈ ਜਾ ਸਕੇ।