ਪਿੰਡ ਅਨੂਪਗੜ੍ਹ ਵਿਖੇ ਡਾ. ਵਿਜੈ ਸਿੰਗਲਾ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਲੋਕਾਂ ਨਾਲ ਰਾਬਤਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ
Publish Date: Sun, 04 Oct 2026 05:36 PM (IST)
Updated Date: Sun, 04 Oct 2026 05:38 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪਿਛਲੇ ਸਮੇਂ ਦੌਰਾਨ ਕੀਤੇ ਕੰਮਾਂ ਦਾ ਲਾਭ ਸਿੱਧੇ ਤੌਰ ’ਤੇ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਹਲਕਾ ਮਾਨਸਾ ਦੇ ਪਿੰਡ ਅਨੂਪਗੜ੍ਹ ਵਿਖੇ ਡੋਰ-ਟੂ-ਡੋਰ ਜਾ ਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਡਾ. ਵਿਜੈ ਸਿੰਗਲਾ ਨੇ ਪਿੰਡ ਦੇ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜੋ ਕਿਹਾ, ਉਹ ਕਰਕੇ ਦਿਖਾਇਆ ਹੈ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਸਮਝਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ‘ਮਾਨ ਦੇ ਮੁਨਾਫ਼ੇ’ ਮੁਹਿੰਮ ਰਾਹੀਂ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੀਤੇ ਕੰਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਪਿੰਡ ਦੀ ਸਮੁੱਚੀ ਪੰਚਾਇਤ, ਆਮ ਆਦਮੀ ਪਾਰਟੀ ਦੇ ਆਗੂ, ਪਾਰਟੀ ਵਰਕਰ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।