ਐੱਸਡੀ ਕੰਨਿਆ ਕਾਲਜ ’ਚ ਕੌਮੀ ਵੋਟਰ ਦਿਵਸ ਮਨਾਇਆ
ਐਸ.ਡੀ. ਕੰਨਿਆਂ ਮਹਾਂਵਿਦਿਆਲਾ, ਮਾਨਸਾ ਵਿਖੇ
Publish Date: Wed, 28 Jan 2026 07:01 PM (IST)
Updated Date: Thu, 29 Jan 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਐੱਸਡੀ ਕੰਨਿਆ ਮਹਾਂਵਿਦਿਆਲਾ, ਮਾਨਸਾ ਵਿਖੇ ਐੱਨਸੀਸੀ ਤੇ ਐੱਨਐੱਸਐੱਸ ਵਿਭਾਗ ਤੇ ਸਵੀਪ ਮੁਹਿੰਮ ਤਹਿਤ 16ਵਾਂ ਕੌਮੀ ਵੋਟਰ ਦਿਵਸ ਮਨਾਇਆ। ਇਸ ਦਾ ਉਦੇਸ਼ ਲੋਕਾਂ ਨੂੰ ਵੋਟ ਦੀ ਭਾਗੀਦਾਰੀ ਵਧਾਉਣ ਲਈ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਦੇਸ਼ ਦੇ ਲੋਕਾਂ ਨੂੰ ਚੋਣ ਪ੍ਰੀਕਿਰਿਆ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਵੀ ਹੈ। ਲੈਫਟੀਨੈਂਟ ਡਾ.ਜੋਤੀ ਬਾਲਾ, ਏਐਨਓ ਨੇ ਵੋਟਰ ਦਿਵਸ ਦੀ ਮਹੱਤਤਾ ਤੋਂ ਜਾਗਰੂਕ ਕਰਦਿਆਂ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਦੇਸ਼ ਦੇ ਲੋਕਾਂ ਨੂੰ ਬਿਹਤਰ ਜਮਹੂਰੀ ਭਵਿੱਖ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦੀ ਭਾਵਨਾ ਪੈਦਾ ਕਰਦਾ ਹੈ। ਇਸ ਮੌਕੇ ਵਿਦਿਆਰਥਣਾਂ ਵਿੱਚ ਵੋਟਰ ਦਿਵਸ ਦੀ ਮਹੱਤਤਾ ਦੀ ਭਾਵਨਾ ਪੈਦਾ ਕਰਨ ਲਈ ਸਹੁੰ ਚੁਕਾਈ ਗਈ। ਵਿਦਿਆਰਥਣ ਮਨਪ੍ਰੀਤ ਕੌਰ ਬੀਏ ਭਾਗ ਤੀਜਾ ਵੱਲੋਂ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।