- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਕਾਇਤ ਕਰਤਾ ਨੇ ਬਿਆਨਾਂ ‘ਚ ਕਿਹਾ ਕਿ ਵਿਆਹ ਦੇ ਪੰਜ ਸਾਲ ਬਾਅਦ ਹੀ ਹਰਜੀਵਨ ਸਿੰਘ ਉਸ ਦੀ ਭੈਣ ਨਾਲ ਅਕਸਰ ਘਰੇਲੂ ਕਲੇਸ਼ ਕਰਨ ਲੱਗ ਪਿਆ ਸੀ। ਉਹ ਉਸ ‘ਤੇ ਸ਼ੱਕ ਕਰਦਾ ਸੀ ਅਤੇ ਲਗਾਤਾਰ ਮਾਨਸਿਕ ਤੇ ਸਰੀਰਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਸੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ। ਘਰ ‘ਚ ਕਲੇਸ਼ ਕਾਰਨ ਪ੍ਰੇਸ਼ਾਨੀ ਦੇ ਚੱਲਦਿਆਂ ਇੱਕ 48 ਸਾਲਾ ਔਰਤ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ 'ਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕਾ ਦੇ ਭਰਾ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਸ਼ਮਿੰਦਰ ਕੌਰ (48) ਦਾ ਵਿਆਹ ਕਰੀਬ 18 ਸਾਲ ਪਹਿਲਾਂ ਹਰਜੀਵਨ ਸਿੰਘ ਵਾਸੀ ਦਾਨੇਵਾਲਾ ਨਾਲ ਹੋਇਆ ਸੀ। ਸ਼ਿਕਾਇਤ ਕਰਤਾ ਨੇ ਬਿਆਨਾਂ ‘ਚ ਕਿਹਾ ਕਿ ਵਿਆਹ ਦੇ ਪੰਜ ਸਾਲ ਬਾਅਦ ਹੀ ਹਰਜੀਵਨ ਸਿੰਘ ਉਸ ਦੀ ਭੈਣ ਨਾਲ ਅਕਸਰ ਘਰੇਲੂ ਕਲੇਸ਼ ਕਰਨ ਲੱਗ ਪਿਆ ਸੀ। ਉਹ ਉਸ ‘ਤੇ ਸ਼ੱਕ ਕਰਦਾ ਸੀ ਅਤੇ ਲਗਾਤਾਰ ਮਾਨਸਿਕ ਤੇ ਸਰੀਰਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਸੀ।
ਇਸੇ ਤੰਗ ਪ੍ਰੇਸ਼ਾਨੀ ਤੋਂ ਦੁਖੀ ਹੋ ਸ਼ਮਿੰਦਰ ਕੌਰ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਜਗਜੀਤ ਸਿੰਘ (569/ਜੀਆਰਪੀ) ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਹਰਜੀਵਨ ਸਿੰਘ ਖ਼ਿਲਾਫ਼ ਭਾਰਤੀ ਨਿਆਇ ਸੰਹਿਤਾ (ਬੀਐਨਐਸ) ਦੀ ਧਾਰਾ 108 (ਖ਼ੁਦਕੁਸ਼ੀ ਲਈ ਉਕਸਾਉਣਾ) ਤਹਿਤ ਮੁਕੱਦਮਾ ਨੰਬਰ. 119 ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।