''ਏਕੀਕ੍ਰਿਤ ਜਨਤਕ ਸਿਹਤ ਪ੍ਰਯੋਗਸ਼ਾਲਾ'' ਮਾਨਸਾ ’ਚ ਸ਼ੁਰੂ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ
Publish Date: Tue, 17 Feb 2026 07:02 PM (IST)
Updated Date: Wed, 18 Feb 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਦੇ ਮੰਤਵ ਤਹਿਤ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਦੀ ਪ੍ਰਧਾਨਗੀ ਤੇ ਡਾਇਰੈਕਟਰ ਸਿਹਤ ਵਿਭਾਗ ਡਾ. ਹਤਿੰਦਰ ਕੌਰ ਦੀ ਹਾਜ਼ਰੀ ’ਚ ਜਨਵਰੀ-2026 ਤੱਕ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਸਬੰਧੀ ਚੰਡੀਗੜ੍ਹ ਵਿਖੇ ਪੰਜਾਬ ਦੇ ਸਮੂਹ ਸਿਵਲ ਸਰਜਨਾਂ ਤੇ ਡਿਪਟੀ ਕਮਿਸ਼ਨਰਾਂ ਦੀ ਕਾਨਫ਼ਰੰਸ ਹੋਈ। ਕਾਨਫ਼ਰੰਸ ਦੌਰਾਨ ਜ਼ਿਲ੍ਹਾ ਮਾਨਸਾ ਨੂੰ ਏਕੀਕ੍ਰਿਤ ਜਨਤਕ ਸਿਹਤ ਪ੍ਰਯੋਗਸ਼ਾਲਾ (ਆਈਪੀਐੱਚਐੱਲ) ਨੂੰ ਚਾਲੂ ਕਰਨ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਹੋਣ ਦੇ ਮਾਣ ਵੱਜੋਂ ਸਨਮਾਨਿਤ ਕੀਤਾ ਗਿਆ। ਸਨਮਾਨ ਵਜੋਂ ਪ੍ਰਸ਼ੰਸਾ ਪੱਤਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨ ਮਾਨਸਾ ਡਾ. ਹਰਿੰਦਰ ਕੁਮਾਰ ਸ਼ਰਮਾ, ਡਾ.ਰਣਜੀਤ ਸਿੰਘ ਰਾਏ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ ਨੂੰ ਸੌਂਪਿਆ ਗਿਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮਾਨਸਾ ਜ਼ਿਲ੍ਹੇ ਨੂੰ ਇਸ ਸ਼ਲਾਘਾਯੋਗ ਉਪਲੱਬਧੀ 'ਤੇ ਵਧਾਈ ਦਿੱਤੀ। ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਅੱਗੇ ਤੋਂ ਵੀ ਵੱਧ ਚੜ੍ਹ ਕੇ ਸੇਵਾ ਨਿਭਾਉਣ ਲਈ ਪ੍ਰੇਰਿਆ। ਇਸ ਮੌਕੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।