135 ਪਾਬੰਦੀਸ਼ੁਦਾ ਕੈਪਸੂਲਾਂ ਸਣੇ ਤਿੰਨ ਕਾਬੂ
ਮਾਨਸਾ ਪੁਲਿਸ ਨੇ ਅਲੱਗ
Publish Date: Sun, 18 Jan 2026 05:57 PM (IST)
Updated Date: Mon, 19 Jan 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 135 ਨਸ਼ੀਲੇ ਕੈਪਸੂਲਾਂ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਖ਼ਿਲਾਫ਼ ਵੱਖ੍-ਵੱਖ ਥਾਣਿਆਂ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਸੀ. ਸਿ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਨੇੜੇ ਪੁਲ ਸੂਆ ਪਿੰਡ ਰੱਲੀ ਵਿਖੇ ਕੁਲਵੀਰ ਸਿੰਘ ਵਾਸੀ ਕੁਲਾਣਾ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 45 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਥਾਣਾ ਝੁਨੀਰ ਦੇ ਜਾਂਚ ਅਧਿਕਾਰੀ ਹੈਡ ਕਾਂਸਲਟੇਬਲ ਗੁਰਜੋਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ ਗਸ਼ਤ ਕਰਦਿਆਂ ਮਨਪ੍ਰੀਤ ਸਿੰਘ ਉਫ਼ ਕਾਲਾ ਵਾਸੀ ਭੰਮੇ ਕਲਾਂ ਨੂੰ ਕਾਬੂ ਕੀਤਾ ਗਿਆ ਅਤੇ ਉਸ ਕੋਲੋਂ 45 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਥਾਣਾ ਬੋਹਾ ਦੇ ਜਾਂਚ ਅਧਿਕਾਰੀ ਸੀ. ਸਿ ਸੁਖਚੈਨ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਵਾਸੀ ਬਲਵਿੰਦਰ ਸਿੰਘ ਵਾਸੀ ਸੇਰਖਾਂਵਾਲਾ ਨੂੰ ਰੋਕ ਕੇ ਤਲਾਸ਼ੀ ਲਈ, ਤਾਂ ਉਸ ਕੋਲੋਂ 45 ਨਸ਼ੀਲੇ ਕੈਪਸੂਲ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਹੈ।