ਸ਼ਹਿਰ ’ਚ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਡਾਹਢੇ ਪਰੇਸ਼ਾਨ
ਮਾਨਸਾ ਸ਼ਹਿਰ ’ਚ ਅਲੱਗ ਅਲੱਗ
Publish Date: Sun, 29 Mar 2026 08:10 PM (IST)
Updated Date: Mon, 30 Mar 2026 04:12 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਸ਼ਹਿਰ ’ਚ ਅਲੱਗ-ਅਲੱਗ ਥਾਵਾਂ ’ਤੇ ਪਏ ਹੋਏ ਕੂੜੇ ਦੇ ਢੇਰਾਂ ਕਾਰਨ ਆਮ ਲੋਕ ਕਾਫ਼ੀ ਪ੍ਰੇਸ਼ਾਨ ਹਨ। ਕੂੜੇ ਦੇ ਢੇਰ ਸੜਕਾਂ ਦੇ ਕਿਨਾਰਿਆਂ ‘ਤੇ ਲੱਗੇ ਹੋਣ ਕਾਰਨ ਹੋਰ ਵੀ ਜ਼ਿਆਦਾ ਉਦੋਂ ਸਥਿੱਤੀ ਖ਼ਰਾਬ ਹੋ ਜਾਂਦੀ ਹੈ, ਜਦ ਸੜਕਾਂ ’ਤੇ ਪਏ ਕੂੜੇ ਢੇਰਾਂ ‘ਤੇ ਪਸ਼ੂ ਇਕੱਠੇ ਹੋ ਜਾਂਦੇ ਹਨ। ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰਵਿੰਦਰ ਸਿੰਘ, ਬੂਟਾ ਸਿੰਘ, ਇੰਦਰਜੀਤ ਸਿੰਘ ਅਤੇ ਹੋਰਨਾਂ ਦਾ ਕਹਿਣਾ ਸੀ ਕਿ ਲਗਾਤਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੜਕਾਂ ਕੰਢੇ ਪਏ ਕੂੜੇ ਦੇ ਢੇਰਾਂ ਨਾਲ ਵੱਧ ਰਹੀਆਂ ਹਨ ਅਤੇ ਇੰਨ੍ਹਾਂ ਕੂੜੇ ਦੇ ਢੇਰਾਂ ਨੂੰ ਨਹੀਂ ਤਾਂ ਉਨ੍ਹਾਂ ਜਗ੍ਹਾ ਤੋਂ ਡੰਪ ਬਦਲੇ ਜਾਣੇ ਚਾਹੀਦੇ ਹਨ ਜਾਂ ਫ਼ਿਰ ਇਸ ਕੂੜੇ ਨੂੰ ਜ਼ਿਆਦਾ ਸਮਾਂ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਰਾਮਬਾਗ ਰੋਡ, ਲਿੰਕ ਰੋਡ ਅਤੇ ਕਚਹਿਰੀ ਰੋਡ ‘ਤੇ ਕੂੜੇ ਦੇ ਢੇਰ ਲੱਗੇ ਹੋਣ ਕਾਰਨ ਉਥੋਂ ਦੀ ਲੰਘਣ ਵਾਲੇ ਸਕੂਲੀ ਬੱਚਿਆਂ, ਵਾਹਨ ਚਾਲਕਾਂ ਅਤੇ ਹੋਰਨਾਂ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ।