ਅਸ਼ੋਕ ਗੋਚਾ ਮਾਨਸਾ ਕਲੱਬ ਦੇ ਪ੍ਰਧਾਨ ਨਿਯੁਕਤ
ਮਾਨਸਾ ਕਲੱਬ ਮਾਨਸਾ ਵੱਲੋਂ ਹਾਲ ਹੀ ਵਿੱਚ
Publish Date: Thu, 23 Apr 2026 06:03 PM (IST)
Updated Date: Fri, 24 Apr 2026 04:04 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਮਾਨਸਾ ਕਲੱਬ ਮਾਨਸਾ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਮਾਹੌਲ ਵਿੱਚ ਸੰਪੰਨ ਹੋਈ। ਕਲੱਬ ਦੇ ਨਵੇਂ ਆਹੁਦੇਦਾਰਾਂ ਦੀ ਚੋਣ ਇਕਮਤ ਨਾਲ ਕੀਤੀ ਗਈ। ਚੋਣ ਨਤੀਜਿਆਂ ਦੌਰਾਨ ਅਸ਼ੋਕ ਕੁਮਾਰ ਗੋਚਾ ਨੂੰ ਪ੍ਰਧਾਨ, ਮਨਮੋਹਿਤ ਗੋਇਲ ਨੂੰ ਵਾਇਸ ਪ੍ਰਧਾਨ, ਬਲਜੀਤ ਕੜਵਲ ਨੂੰ ਜਨਰਲ ਸਕੱਤਰ, ਅਸ਼ੋਕ ਕੁਮਾਰ ਗੋਗੀ ਨੂੰ ਖਜਾਨਚੀ ਅਤੇ ਸੰਜੀਵ ਕੁਮਾਰ ਕੇ ਐਸ ਨੂੰ ਜੁਆਇਟ ਸਕੱਤਰ ਦੇ ਤੌਰ ‘ਤੇ ਚੁਣਿਆ ਗਿਆ। ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਕਲੱਬ ਦੇ ਮੈਂਬਰਾਂ ਵੱਲੋਂ ਤਾਲੀਆਂ ਦੀ ਗੂੰਜ ਨਾਲ ਵਧਾਈ ਦਿੱਤੀ ਗਈ ਅਤੇ ਉਨ੍ਹਾਂ ‘ਤੇ ਪੂਰਾ ਭਰੋਸਾ ਜਤਾਇਆ ਗਿਆ। ਇਸ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਇਲੈਕਸ਼ਨ ਕਮੇਟੀ ਦੇ ਮੈਂਬਰਾਂ ਅਸ਼ੋਕ ਸਪੋਲੀਆ, ਨਵਦੀਪ ਆਹਲੂਵਾਲੀਆ, ਇਜ ਰਾਜਿੰਦਰ ਗਰਗ, ਰਵਿੰਦਰ ਸਿੰਗਲਾ ਰਵੀ, ਨੇਮ ਚੰਦ ਚੋਧਰੀ, ਅਮਨ ਕਾਂਸਲ ਅਤੇ ਚੰਦਰ ਕਾਂਤ ਕੁਕੀ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀ ਮਿਹਨਤ ਅਤੇ ਨਿਰਪੱਖਤਾ ਕਾਰਨ ਚੋਣ ਪ੍ਰਕਿਰਿਆ ਬਿਨਾਂ ਕਿਸੇ ਵਿਵਾਦ ਦੇ ਸਫ਼ਲਤਾ ਪੂਰਵਕ ਪੂਰੀ ਹੋਈ। ਨਵੇਂ ਪ੍ਰਧਾਨ ਅਸ਼ੋਕ ਕੁਮਾਰ ਗੋਚਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਕਲੱਬ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ। ਉਨ੍ਹਾਂ ਨੇ ਕਿਹਾ ਕਿ ਨਵੀਂ ਟੀਮ ਸਮੂਹਿਕ ਤੌਰ ‘ਤੇ ਕੰਮ ਕਰਕੇ ਕਲੱਬ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਸੇਵਾ, ਯੁਵਾ ਦੀ ਭਲਾਈ ਅਤੇ ਸਮਾਜਕ ਪ੍ਰੋਗਰਾਮਾਂ ਨੂੰ ਹੋਰ ਵਧਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਇਸ ਮੌਕੇ ਵਾਇਸ ਪ੍ਰਧਾਨ ਮਨਮੋਹਿਤ ਗੋਇਲ ਅਤੇ ਜਨਰਲ ਸਕੱਤਰ ਬਲਜੀਤ ਕੜਵਲ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਲੱਬ ਦੇ ਵਿਕਾਸ ਲਈ ਨਵੀਆਂ ਯੋਜਨਾਵਾਂ ਲਾਗੂ ਕਰਨ ਦਾ ਭਰੋਸਾ ਦਿੱਤਾ। ਖ਼ਜਾਨਚੀ ਅਸ਼ੋਕ ਕੁਮਾਰ ਗੋਗੀ ਨੇ ਵਿੱਤੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੀ ਗੱਲ ਕਹੀ ਜਦਕਿ ਜੁਆਇੰਟ ਸਕੱਤਰ ਸੰਜੀਵ ਕੁਮਾਰ ਕੇਐਸ ਨੇ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਵਿਸਥਾਰ ਦੇਣ ਦੀ ਯੋਜਨਾ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਕਲੱਬ ਦੇ ਸਾਰੇ ਮੈਂਬਰਾਂ ਵੱਲੋਂ ਨਵੇਂ ਆਹੁਦੇਦਾਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ। ਇਹ ਵੀ ਉਮੀਦ ਜਤਾਈ ਗਈ ਕਿ ਨਵੀਂ ਟੀਮ ਦੀ ਅਗਵਾਈ ਹੇਠ ਮਾਨਸਾ ਕਲੱਬ ਮਾਨਸਾ ਸਮਾਜ ਸੇਵਾ ਦੇ ਖੇਤਰ ਵਿੱਚ ਹੋਰ ਮਹੱਤਵਪੂਰਨ ਮਿਸਾਲਾਂ ਕਾਇਮ ਕਰੇਗਾ।