Mansa Crime : ਖੈਰਾ ਖੁਰਦ ਵਿਖੇ 35 ਸਾਲਾ ਔਰਤ ਦਾ ਕਤਲ
ਸਰਦੂਲਗੜ੍ਹ ਦੇ ਪਿੰਡ ਖਹਿਰਾ ਖੁਰਦ ਵਿਖੇ ਇਕ ਔਰਤ ਦਾ ਕਤਲ ਹੋਣ ਦਾ ਸਮਾਂਚਾਰ ਪ੍ਰਾਪਤ ਹੋਇਆ। ਇਸ ਸਬੰਧੀ ਥਾਣਾ ਮੁਖੀ ਸਰਦੂਲਗੜ੍ਹ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਖੈਰਾ ਖੁਰਦ ਵਿਖੇ ਇਕ ਔਰਤ ਦਾ ਕਤਲ ਹੋ ਗਿਆ ਹੈ ਤਾਂ ਉਹ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਘਰ ਅੰਦਰ ਔਰਤ ਦੀ ਲਾਸ਼ ਪਈ ਸੀ।
Publish Date: Thu, 26 Feb 2026 08:17 PM (IST)
Updated Date: Thu, 26 Feb 2026 08:19 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਸਰਦੂਲਗੜ੍ਹ ਦੇ ਪਿੰਡ ਖਹਿਰਾ ਖੁਰਦ ਵਿਖੇ ਇਕ ਔਰਤ ਦਾ ਕਤਲ ਹੋਣ ਦਾ ਸਮਾਂਚਾਰ ਪ੍ਰਾਪਤ ਹੋਇਆ। ਇਸ ਸਬੰਧੀ ਥਾਣਾ ਮੁਖੀ ਸਰਦੂਲਗੜ੍ਹ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਖੈਰਾ ਖੁਰਦ ਵਿਖੇ ਇਕ ਔਰਤ ਦਾ ਕਤਲ ਹੋ ਗਿਆ ਹੈ ਤਾਂ ਉਹ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਘਰ ਅੰਦਰ ਔਰਤ ਦੀ ਲਾਸ਼ ਪਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਸ਼ਨਾਖ਼ਤ ਮਮਤਾ ਪਤਨੀ ਸੁਭਾਸ਼ ਕੁਮਾਰ ਵਾਸੀ ਖੈਰਾ ਖੁਰਦ ਉਮਰ ਲਗਭਗ 35/36 ਸਾਲ ਵੱਜੋਂ ਹੋਈ ਹੈ। ਉਸ ਦਾ ਤੇਜ਼ ਹਥਿਆਰਾਂ ਨਾਲ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ ਅਤੇ ਕਾਤਲ ਮੌਕੇ ਤੋਂ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਕਬਜ਼ੇ ’ਚ ਲੈ ਕੇ ਉਸ ਦੇ ਪਤੀ ਸੁਭਾਸ਼ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੂਰੁ ਕਰ ਦਿੱਤੀ ਗਈ ਹੈ। ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਕਤਲ ਘਰੇਲੂ ਕਲੇਸ਼ ਕਾਰਨ ਹੋਇਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।