12 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀ ਤਿਆਰੀ, ਜ਼ਿਲ੍ਹਾ ਮਾਨਸਾ 'ਚ ਅਰਥੀ ਫੂਕ ਮੁਜ਼ਾਹਰਾ
ਫਰਦ ਕੇਂਦਰ ਕੰਪਿਊਟਰ ਆਪਰੇਟਰ
Publish Date: Tue, 08 Sep 2026 05:27 PM (IST)
Updated Date: Tue, 08 Sep 2026 05:28 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਵੱਲੋਂ ਇਨਲਿਸਟਮੈਂਟ - ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤੇ 12 ਸਤੰਬਰ 2026 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਤਹਿਤ ਸੂਬਾ ਪੱਧਰੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਮਾਨਸਾ ਤੋਂ ਪੰਜਾਬ ਪ੍ਰਧਾਨ ਰਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਅਤੇ ਹੋਰ ਆਗੂ ਗਗਨਦੀਪ ਸਿੰਘ, ਕੁਲਦੀਪ ਸਿੰਘ, ਕਰਮਜੀਤ ਸਿੰਘ, ਰਾਜੇਸ ਕੁਮਾਰ, ਸੁਖਦੀਪ ਕੌਰ, ਸੇਵਕ ਸਿੰਘ, ਗੁਰਵਿੰਦਰ ਸਿੰਘ ਆਦਿ ਨੇ ਕਾਲੇ ਬਿੱਲੇ ਲਗਾ ਕੇ ਸਰਕਾਰ ਖਿਲਾਫ ਤਿੱਖਾ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਤਾਲਮੇਲ ਕਮੇਟੀ ਵੱਲੋਂ ਵੇਰਕਾ, ਜਲ ਸਪਲਾਈ, ਮਾਰਕਫੈੱਡ, ਸਿਵਲ ਗਨਮੈਨ/ਗਾਰਡ, ਪੀ.ਡਬਲਯੂ.ਡੀ., ਵੇਅਰਹਾਊਸ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਇਕੱਠਾ ਕਰਕੇ ਹੱਕਾਂ ਦੀ ਲੜਾਈ ਲੜੀ ਜਾ ਰਹੀ ਹੈ। ਐਸੋਸੀਏਸ਼ਨ ਨੇ ਐਲਾਨ ਕੀਤਾ ਕਿ 12 ਸਤੰਬਰ ਨੂੰ ਹੋਣ ਵਾਲੇ ਕੋਠੀ ਘਿਰਾਓ ਚ ਸਮੂਹ ਜਥੇਬੰਦੀਆਂ ਵੱਡੀ ਗਿਣਤੀ ਚ ਸ਼ਮੂਲੀਅਤ ਕਰਨਗੀਆਂ। ਸਾਰੇ ਆਪਰੇਟਰਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਗਈ।