ਸਮੂਹ ਮੁਲਾਜ਼ਮਾਂ ਦੇ ਧਰਨੇ ’ਚ ਡੀਟੀਐੱਫ਼ ਵੀ ਕਰੇਗਾ ਸ਼ਮੂਲੀਅਤ
ਸਮੂਹ ਮੁਲਾਜ਼ਮਾਂ ਦੇ ਧਰਨੇ ’ਚ ਡੀਟੀਐੱਫ਼ ਵੀ ਕਰੇਗਾ ਸ਼ਮੂਲੀਅਤ
Publish Date: Tue, 23 Jun 2026 04:01 PM (IST)
Updated Date: Tue, 23 Jun 2026 04:04 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਪੰਜਾਬ ਅਤੇ ਸਾਂਝਾ ਮੁਲਾਜਮ ਮੰਚ ਦੇ ਸੱਦੇ ਤੇ ਜ਼ਿਲ੍ਹਾ ਪੱਧਰ ਤੇ ਹੋਣ ਵਾਲੀਆਂ ਰੈਲੀਆਂ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਭਰਵੀਂ ਸ਼ਮੂਲੀਅਤ ਕਰੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਦੱਸਿਆ ਕਿ 24 ਜੂਨ ਨੂੰ ਜ਼ਿਲ੍ਹਾ ਪੱਧਰ ਤੇ ਸਮੂਹ ਮੁਲਾਜ਼ਮਾਂ ਦੇ ਹੋ ਰਹੇ ਰੋਸ ਧਰਨੇ ਵਿੱਚ ਡੀਟੀਐਫ਼ ਭਰਵੀਂ ਸ਼ਮੂਲੀਅਤ ਕਰੇਗੀ। ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਜਿਵੇਂਕਿ ਪੁਰਾਣੀ ਪੈਨਸ਼ਨ ਬਹਾਲ ਕਰਨ, 18 ਫ਼ੀਸਦੀ ਪੈਂਡਿੰਗ ਡੀਏ ਤੁਰੰਤ ਜਾਰੀ ਕਰਨ, 2020 ਬਾਅਦ ਮੁਲਾਜ਼ਮਾਂ ‘ਤੇ ਲਗਾਏ ਨਵੇਂ ਪੇ ਸਕੇਲ ਵਾਪਿਸ ਲੈਣੇ, ਪੇਂਡੂ ਭੱਤਾ, ਬਾਰਡਰ ਭੱਤਾ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨੇ, 3-7-11-15 ਦੀ ਏਸੀਪੀ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਪੂਰ੍ਹੀਆਂ ਕਰਨ ਤੋਂ ਸਰਕਾਰ ਅਨਾਕਾਨੀ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਪਿਊਟਰ ਅਧਿਆਪਕ, ਮੈਰੀਟੋਰੀਅਸ ਅਧਿਆਪਕ, ਕੱਚੇ ਅਧਿਆਪਕ ਅਤੇ ਐੱਨਐੱਸ ਕਿਉਐਫ਼ ਅਧਿਆਪਕ ਪੂਰ੍ਹੇ ਸਕੇਲਾਂ ਵਿੱਚ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ, ਪ੍ਰੋਬੇਸ਼ਨ ਪੀਰਡ ਦੌਰਾਨ ਬੇਸਿਕ ਪੇ ਦੇਣ ਵਾਲਾ ਮੁਲਾਜ਼ਮ ਮਾਰੂ 15-1-15 ਦਾ ਲੈਟਰ ਵਾਪਿਸ ਲੈਣਾ, 200 ਰੁਪਏ ਕੱਟਿਆ ਜਾਂਦਾ ਵਿਕਾਸ ਫ਼ੰਡ ਵਾਪਿਸ ਲੈਣਾ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮ ਇੱਕ ਮੰਚ ਤੇ ਇਕੱਠੇ ਹੋ ਗਏ ਹਨ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ‘ਤੇ ਗ਼ੈਰ ਵਿਦਿਅਕ ਕੰਮਾਂ ਦਾ ਬੋਝ ਪਾ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਬੁਨਿਆਦੀ ਕੰਮ ਸਿੱਖਿਆ ਤੋਂ ਦੂਰ ਕੀਤਾ ਜਾ ਰਿਹਾ ਹੈ, ਜਿਸ ਨਾਲ ਅਧਿਆਪਕਾਂ ਵਿਚ ਗੁੱਸੇ ਦੀ ਲਹਿਰ ਹੈ। ਡੀਟੀਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਦੱਸਿਆ ਕਿ ਹੁਣ ਸਰਕਾਰ ਖਿਲਾਫ਼ ਆਰਪਾਰ ਦੀ ਲੜਾਈ ਲੜੀ ਜਾਵੇਗੀ, ਜਿਸ ਤਹਿਤ ਸੂਬਾ ਪੱਧਰ ਤੇ ਸਮੂਹ ਮੰਤਰੀਆਂ ਦੇ ਘਰਾਂ ਅੱਗੇ ਧਰਨੇ 1 ਜੁਲਾਈ ਤੋਂ 10 ਜੁਲਾਈ ਤੱਕ ਦਿੱਤੇ ਜਾਣਗੇ ਅਤੇ 17 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ। ਜੱਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ਼ਤਿਹਾਰਾਂ ਰਾਹੀਂ ਪੰਜਾਬ ਦੇ ਖਜ਼ਾਨੇ ਦਾ ਉਜਾੜਾ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੇ ਮੁਲਾਜ਼ਮ ਆਪਣੇ ਹੱਕਾਂ ਲਈ ਨਿੱਤ ਦਿਨ ਸੜਕਾਂ ‘ਤੇ ਉਤਰ ਰਹੇ ਹਨ। ਆਗੂਆਂ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਹੀ ਬਾਕੀ ਹਨ ਅਤੇ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਕੀਤੀ ਵਾਅਦਾ ਖ਼ਿਲਾਫ਼ੀ ਦਾ ਨਤੀਜਾ ਵਿਧਾਨ ਸਭਾ ਚੋਣਾਂ ਵਿੱਚ ਵੇਖਣ ਨੂੰ ਮਿਲੇਗਾ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਰੰਜਣ ਮਾਨਸਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓਂ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।